23 ਸਤੰਬਰ ਨੂੰ ਮਹਾਂਮਾਰੀ ਬਾਰੇ ਹੋਵੇਗੀ ਚਰਚਾ

ਨਵੀਂ ਦਿੱਲੀ, 22 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਸਤੰਬਰ ਨੂੰ ਕੋਵਿਡ-19 ਦੀ ਸਭ ਤੋਂ ਵੱਧ ਮਾਰ ਝੱਲ ਰਹੇ 7 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਅਤੇ ਸਿਹਤ ਮੰਤਰੀਆਂ ਨਾਲ ਉਚ ਪੱਧਰੀ ਵਰਚੁਅਲ ਬੈਠਕ ਕਰਨਗੇ। ਬੈਠਕ ਵਿੱਚ ਉਹ ਕੋਵਿਡ ਪ੍ਰਤੀਕਿਰਿਆ ਅਤੇ ਪ੍ਰਬੰਧਨ ਦੀ ਸਮੀਖਿਆ ਕਰਨਗੇ। ਇਨ•ਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਪੰਜਾਬ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਕਰਨਾਟਕ, ਉੱਤਰ ਪ੍ਰਦੇਸ਼, ਤਮਿਲਨਾਡੂ ਅਤੇ ਦਿੱਲੀ ਸ਼ਾਮਲ ਹਨ। ਉੱਧਰ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਪਿਛਲੇ 24 ਘੰਟਿਆਂ ਵਿੱਚ 1 ਲੱਖ ਤੋਂ ਵੱਧ ਕੋਰੋਨਾ ਰੋਗੀਆਂ ਦੇ ਠੀਕ ਹੋਣ ਨਾਲ ਭਾਰਤ ਨੇ ਇੱਕ ਦਿਨ ਵਿੱਚ ਸਭ ਤੋਂ ਵੱਧ ਮਰੀਜ਼ਾਂ ਦੇ ਠੀਕ ਹੋਣ ਦਾ ਰਿਕਾਰਡ ਬਣਾ ਲਿਆ ਹੈ। ਇਸ ਦੇ ਨਾਲ ਹੀ ਕੁੱਲ ਠੀਕ ਹੋਣ ਵਾਲਿਆਂ ਦੀ ਗਿਣਤੀ ਲਗਭਗ 45 ਲੱਖ ਹੋ ਗਈ ਹੈ। ਨਤੀਜੇ ਵਜੋਂ ਠੀਕ ਹੋਣ ਦੀ ਦਰ 80.86 ਫੀਸਦੀ ਤੱਕ ਪਹੁੰਚ ਗਈ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.