ਨਵੀਂ ਦਿੱਲੀ, 28 ਸਤੰਬਰ, ਹ.ਬ. : : ਹਾਲ ਹੀ ਵਿਚ ਦਿੱਲੀ ਸੰਸਦ ਵਿਚ ਪਾਸ ਹੋਏ ਖੇਤੀ ਬਿੱਲਾਂ ਦੇ ਖ਼ਿਲਾਫ਼ ਪੰਜਾਬ ਯੂਥ ਕਾਂਗਰਸ ਦੇ ਵਰਕਰ ਦਿੱਲੀ ਵਿਚ ਇੰਡੀਆ ਗੇਟ 'ਤੇ ਪ੍ਰਦਰਸ਼ਨ ਕੀਤਾ। ਸ਼ਹੀਦ ਭਗਤ ਸਿੰਘ ਦੀ ਤਸਵੀਰ ਲੈ ਕੇ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਰਕਰਾਂ ਨੇ ਇੱਥੇ ਇਕ ਟਰੈਕਟਰ ਨੂੰ ਵੀ ਅੱਗ ਲਾ ਦਿੱਤੀ।
ਸ਼ਹੀਦ ਭਗਤ ਸਿੰਘ ਦੀ ਜੈਅੰਤੀ 'ਤੇ ਧਰਨੇ 'ਤੇ ਬੈਠੇ ਪੰਜਾਬ ਯੁਥ ਕਾਂਗਰਸ ਦੇ ਵਰਕਰਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਨਵਾਂ ਖੇਤੀ ਕਾਨੂੰਨ ਕਿਸਾਨਾਂ ਦੇ ਖ਼ਿਲਾਫ਼ ਹੈ। ਕੇਂਦਰ ਸਰਕਾਰ ਇਸ ਕਾਨੂੰਨ ਨੂੰ ਵਾਪਸ ਲਵੇ।
ਦੱਸ ਦੇਈਏ ਕਿ ਅੱਜ ਯਾਨੀ 28 ਸਤੰਬਰ ਨੂੰ ਉਨ੍ਹਾਂ ਦੀ ਜੈਅੰਤੀ 'ਤੇ ਦੇਸ਼  ਸ਼ਹੀਦ ਭਗਤ ਸਿੰਘ ਨੂੰ ਯਾਦ ਕਰ ਰਿਹਾ ਹੈ। ਇਸ ਵਿਚਾਲੇ ਕਾਂਗਰਸ ਨੇ ਸ਼ਹੀਦ ਭਗਤ ਸਿੰਘ ਦੀ ਜੈਅੰਤੀ 'ਤੇ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ। ਇਸੇ ਤਹਿਤ ਵੱਡੀ ਗਿਣਤੀ ਵਿਚ ਯੂਥ ਕਾਂਗਰਸ ਦੇ ਵਰਕਰ Îਇੰਡੀਆ ਗੇਟ 'ਤੇ ਸਵੇਰੇ ਹੀ ਪਹੁੰਚ ਗਏ ਅਤੇ ਧਰਨਾ ਪ੍ਰਦਰਸ਼ਨ ਕਰਨ  ਲੱਗੇ।
ਤੁਹਾਨੂੰ ਦੱਸ ਦੇਈਏ ਕਿ ਖੇਤੀ ਬਿੱਲਾਂ ਦੇ ਵਿਰੋਧ ਵਿਚ ਪੰਜਾਬ ਸਣੇ ਕਈ ਸੂਬਿਆਂ ਦੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਦੂਜੇ ਪਾਸੇ ਰਾਸ਼ਟਰਪਤੀ ਕੋਵਿੰਦ ਨੇ ਖੇਤੀ ਨਾਲ ਜੁੜੇ ਤਿੰਨਾਂ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਸ਼ਟਰਪਤੀ ਦੇ ਹਸਤਾਖਰ ਤੋਂ ਬਾਅਦ ਤਿੰਨੋਂ ਬਿੱਲ ਹੁਣ ਕਾਨੂੰਨ ਬਣ ਗਏ ਹਨ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਵਿਚ ਵੀ ਕਈ ਕਿਸਾਨਾਂ ਨੇ ਟਰੈਕਟਰਾਂ ਨੂੰ ਅੱਗ ਲਾ ਦਿੱਤੀ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.