ਚੰਡੀਗੜ੍ਹ, 28 ਸਤੰਬਰ, ਹ.ਬ. : ਬਿੱਗ ਬੌਸ ਫੇਮ ਸਿੰਗਰ ਤੇ ਅਦਾਕਾਰਾ ਹਿਮਾਂਸ਼ੀ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਆਇਆ ਹੈ। ਹਿਮਾਂਸ਼ੀ ਨੇ ਕਿਸਾਨ ਪ੍ਰਦਰਸ਼ਨ ਵਿਚ ਹਿੱਸਾ ਲੈਣ ਦੇ ਬਾਅਦ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ਤੋਂ ਬਾਅਦ ਸਿੰਗਰ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿੰਗਰ ਨੇ ਇੰਸਟਾਗ੍ਰਾਮ 'ਤੇ ਇਸ ਦੀ ਜਾਣਕਾਰੀ ਦਿੱਤੀ ਹੈ ਤੇ ਦੱਸਿਆ ਕਿ ਜੋ ਲੋਕ ਉਨ੍ਹਾਂ ਦੇ ਸੰਪਰਕ ਵਿਚ ਆਏ ਸੀ, ਉਹ ਆਪਣਾ ਟੈਸਟ ਜ਼ਰੂਰ ਕਰਵਾਉਣ ਤੇ ਪ੍ਰਦਰਸ਼ਨ ਵਿਚ ਧਿਆਨ ਰੱਖੋ। ਹਿਮਾਂਸ਼ੀ ਨੇ ਆਪਣੇ ਇੰਸਟਾਗ੍ਰਾਮ 'ਤੇ ਫੋਟੋ ਰਾਹੀਂ ਇਕ ਨੋਟ ਸ਼ੇਅਰ ਕੀਤਾ ਹੈ। ਇਸ ਨੋਟ ਵਿਚ ਐਕਟ੍ਰੈੱਸ ਨੇ ਲਿਖਿਆ ਹੈ, ਮੈਂ ਤੁਹਾਨੂੰ ਇਹ ਜਾਣਕਾਰੀ ਦੇਣੀ ਚਾਹੁੰਦੀ ਹਾਂ ਕਿ ਸਾਰੀਆਂ ਸਾਵਧਾਨੀਆਂ ਵਰਤਣ ਦੇ ਬਾਅਦ ਮੇਰੀ ਕੋਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਤੁਸੀਂ ਸਾਰੇ ਜਾਣਦੇ ਹੀ  ਹਨ ਕਿ ਮੈਂ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲਿਆ ਸੀ ਤੇ ਉਥੇ ਕਾਫੀ ਭੀੜ ਸੀ, ਇਸ ਲਈ ਮੈਂ ਆਪਣੀ ਸ਼ੂਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਕੋਰੋਨਾ ਵਾਇਰਸ ਟੈਸਟ ਕਰਵਾਉਣ ਦੇ ਬਾਰੇ ਵਿਚ ਸੋਚਿਆ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.