ਕਰਨਾਟਕ, 14 ਅਕਤੂਬਰ, ਹ.ਬ. : ਕਰਨਾਟਕ ਵਿਚ ਬਾਲੀਵੁੱਡ ਅਦਾਕਾਰਾ ਕੰਗਨਾ ਰਨੌਤ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ 'ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਖ਼ਿਲਾਫ਼ ਟਵੀਟ ਕਰ ਕੇ ਕਥਿਤ ਤੌਰ 'ਤੇ ਨਿਸ਼ਾਨਾ ਬਣਾਉਣ ਦਾ ਦੋਸ਼ ਹੈ। ਇਹ ਐਫਆਈਆਰ ਤੁਮਕੁਰ ਜ਼ਿਲ੍ਹੇ ਵਿਚ ਦਰਜ ਕਰਵਾਈ ਗਈ ਹੈ। ਤੁਮਕੁਰ ਦੇ ਨਿਆਇਕ ਮਜਿਸਟ੍ਰੇਟ ਪ੍ਰਥਮ ਨੇ ਵਕੀਲ ਐਲ ਰਮੇਸ਼ ਨਾਇਕ ਦੀ ਸ਼ਿਕਾਇਤ ਦੇ ਮੱਦੇਨਜ਼ਰ ਨੌਂ ਅਕਤੂਬਰ ਨੂੰ ਮਾਮਲਾ ਦਰਜ ਕਰਨ ਦਾ ਹੁਕਮ ਦਿੱਤਾ ਸੀ। ਆਪਣੀ ਸ਼ਿਕਾਇਤ ਵਿਚ ਨਾਇਕ ਨੇ ਦੋਸ਼ ਲਾਇਆ ਸੀ ਕਿ ਅਦਾਕਾਰਾ ਦੇ ਟਵੀਟ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਦੱਸਣਯੋਗ ਹੈ ਕਿ ਕੰਗਨਾ ਨੇ ਟਵੀਟ ਕਰ ਕੇ ਕਿਹਾ ਸੀ ਕਿ ਜਿਸ ਤਰ੍ਹਾਂ ਸੀਏਏ 'ਤੇ ਭਰਮ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਹੋਈ ਸੀ, ਹੁਣ ਖੇਤੀ ਕਾਨੂੰਨਾਂ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਹੋਵੇ। ਇਹ ਦੇਸ਼ ਵਿਚ ਅੱਤਵਾਦ ਪੈਦਾ ਰਹੇ ਹਨ, ਇਹ ਅੱਤਵਾਦੀ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.