ਬਰੈਂਪਟਨ ਸਿਟੀ ਕੌਂਸਲ ਵੱਲੋਂ ਖੇਤੀ ਬਿਲਾਂ ਵਿਰੁੱਧ ਮਤਾ ਪਾਸ

ਬਰੈਂਪਟਨ, 16 ਅਕਤੂਬਰ (ਹਮਦਰਦ ਨਿਊਜ਼ ਸਰਵਿਸ) : ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿਲਾਂ ਦਾ ਜਿੱਥੇ ਪੰਜਾਬ ਸਣੇ ਪੂਰੇ ਭਾਰਤ ਵਿੱਚ ਵਿਰੋਧ ਹੋ ਰਿਹਾ ਹੈ, ਉੱਥੇ ਵਿਦੇਸ਼ਾਂ 'ਚ ਵੀ ਇਸ ਖਿਲਾਫ਼ ਆਵਾਜ਼ ਬੁਲੰਦ ਹੋ ਰਹੀ ਹੈ। ਇਸੇ ਤਰ•ਾਂ ਕੈਨੇਡਾ ਵਿੱਚ ਵਸਦੇ ਪੰਜਾਬੀਆਂ ਨੇ ਵੀ ਭਾਰਤ, ਖਾਸ ਕਰ ਪੰਜਾਬ 'ਚ ਵਸਦੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਕੈਨੇਡਾ ਦੇ ਮਿੰਨੀ ਪੰਜਾਬ ਵਜੋਂ ਜਾਣੇ ਜਾਂਦੇ ਬਰੈਂਪਟਨ ਸ਼ਹਿਰ ਦੀ ਸਿਟੀ ਕੌਂਸਲ ਨੇ ਭਾਰਤ ਦੇ ਖੇਤੀ ਬਿਲਾਂ ਵਿਰੁੱਧ ਲਿਆਂਦੇ ਗਏ ਮਤੇ ਨੂੰ ਅੱਜ ਸਰਬਸੰਮਤੀ ਨਾਲ ਪਾਸ ਕਰ ਦਿੱਤਾ।
ਖੇਤੀ ਬਿਲਾਂ ਵਿਰੁੱਧ ਮਤਾ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਵੱਲੋਂ ਪੇਸ਼ ਕੀਤਾ ਗਿਆ, ਜਿਸ ਦੇ ਹੱਕ 'ਚ ਸਾਰਿਆਂ ਨੇ ਵੋਟ ਪਾਈ। ਸਿਟੀ ਕੌਂਸਲ ਨੇ ਉਨ•ਾਂ ਬਰੈਂਪਟਨ ਵਾਸੀਆਂ ਅਤੇ ਭਾਰਤ 'ਚ ਰਹਿੰਦੇ ਉਨ•ਾਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਜ਼ਾਹਰ ਕੀਤੀ, ਜਿਨ•ਾਂ 'ਤੇ ਖੇਤੀ ਬਿਲਾਂ ਦਾ ਅਸਰ ਹੋਇਆ ਹੈ।
ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਬਰੈਂਪਟਨ ਦਾ ਭਾਰਤੀ, ਖਾਸ ਕਰ ਪੰਜਾਬੀ ਭਾਈਚਾਰਾ ਆਪਣੇ ਜੱਦੀ ਮੁਲਕ ਦੇ ਖੇਤੀਬਾੜੀ ਖੇਤਰ ਨਾਲ ਨੇੜਿਓਂ ਜੁੜਿਆ ਹੋਇਆ ਹੈ। ਇਨ•ਾਂ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿਲਾਂ ਕਾਰਨ ਉਨ•ਾਂ ਨੂੰ ਵਿੱਤੀ ਅਤੇ ਨਿੱਜੀ ਤੌਰ 'ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਅਸੀਂ ਸਾਰੇ ਇਨ•ਾਂ ਦੇ ਨਾਲ ਖੜ•ੇ ਹਾਂ।

ਹੋਰ ਖਬਰਾਂ »

ਹਮਦਰਦ ਟੀ.ਵੀ.