ਯੂਪੀ ਦੇ ਪੀਲੀਭੀਤ 'ਚ ਵਾਪਰਿਆ ਭਿਆਨਕ ਸੜਕ ਹਾਦਸਾ

ਪੀਲੀਭੀਤ, 17 ਅਕਤੂਬਰ (ਹਮਦਰਦ ਨਿਊਜ਼ ਸਰਵਿਸ) : ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਉਸ ਵੇਲੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਦੋਂ ਇੱਕ ਬੱਸ ਤੇ ਬਲੈਰੋ ਗੱਡੀ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦੀ ਛੱਤ ਅਲੱਗ ਹੋ ਗਈ ਅਤੇ ਬਲੈਰੋ ਦੇ ਪਰਖਚੇ ਉਡ ਗਏ। ਇਸ ਦੌਰਾਨ 8 ਲੋਕਾਂ ਦੀ ਮੌਤ ਹੋ ਗਈ ਤੇ 40 ਵਿਅਕਤੀ ਜ਼ਖਮੀ ਹੋ ਗਏ। ਇਹ ਹਾਦਸਾ ਪੁਰਨਪੁਰ-ਖੁਟਾਰ ਹਾਈਵੇਅ 'ਤੇ ਤੜਕੇ ਲਗਭਗ 3 ਵਜੇ ਪਿੰਡ ਬਾਰੀ ਬੁਝੀਆ ਦੇ ਨੇੜੇ ਵਾਪਰਿਆ। 40 ਜ਼ਖਮੀਆਂ ਵਿੱਚੋਂ 11 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਘਟਨਾ 'ਤੇ ਦੁੱਖ ਜਤਾਉਂਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਜ਼ਖਮੀਆਂ ਦੇ ਸਮੁੱਚੇ ਇਲਾਜ ਦੇ ਨਿਰਦੇਸ਼ ਵੀ ਦਿੱਤੇ।
ਸੀਨੀਅਰ ਪੁਲਿਸ ਅਧਿਕਾਰੀ ਜੈਪ੍ਰਕਾਸ਼ ਕਈ ਥਾਣਿਆਂ ਦੀ ਫੋਰਸ ਨਾਲ ਮੌਕੇ 'ਤੇ ਪੁੱਜੇ ਗਏ ਅਤੇ ਵਾਹਨਾਂ 'ਚ ਫਸੇ ਜ਼ਖਮੀਆਂ ਨੂੰ ਬਾਹਰ ਕੱਢਿਆ। ਸਾਰੇ ਜ਼ਖਮੀਆਂ ਨੂੰ ਪੂਰਨਪੁਰ ਦੇ ਸਿਹਤ ਕੇਂਦਰ ਲਿਜਾਇਆ ਗਿਆ, ਜਿੱਥੋਂ ਹਾਲਤ ਗੰਭੀਰ ਹੋਣ ਕਾਰਨ ਉਨ•ਾਂ ਨੂੰ ਜ਼ਿਲ•ਾ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਥਾਣਾ ਸੇਹਰਾਮਊ ਉਤਰੀ ਦੇ ਮੁਖੀ ਪੁਸ਼ਕਰ ਸਿੰਘ ਨੇ ਦੱਸਿਆ ਕਿ ਲਾਸ਼ਾਂ ਦੀ ਸ਼ਨਾਖਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਰੋਡਵੇਜ਼ ਬੱਸ ਲਖਨਊ ਤੋਂ ਪੂਰਨਪੁਰ ਆ ਰਹੀ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.