ਨਵੀਂ ਦਿੱਲੀ, 17 ਅਕਤੂਬਰ (ਹਮਦਰਦ ਨਿਊਜ਼ ਸਰਵਿਸ) : ਭਾਰਤ ਵਿੱਚ ਕੋਰੋਨਾ ਦੇ ਮਾਮਲੇ ਹੁਣ ਘਟਦੇ ਹੋਏ ਦਿਖਾਈ ਦੇ ਰਹੇ ਹਨ। ਕੋਰੋਨਾ ਮਹਾਂਮਾਰੀ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਡੇਢ ਮਹੀਨੇ 'ਚ ਪਹਿਲੀ ਵਾਰ 8 ਲੱਖ ਤੋਂ ਹੇਠਾਂ ਆ ਗਈ ਹੈ। ਉੱਥੇ ਹੀ ਦੇਸ਼ ਵਿੱਚ ਪਿਛਲੇ 24 ਘੰਟਿਆਂ 'ਚ 62 ਹਜ਼ਾਰ 211 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ ਹਨ। ਜਦਕਿ 70 ਹਜ਼ਾਰ 816 ਮਰੀਜ਼ ਠੀਕ ਵੀ ਹੋ ਗਏ। ਹਾਲਾਂਕਿ 837 ਮਰੀਜ਼ਾਂ ਦੀ ਜਾਨ ਵੀ ਚਲੇ ਗਈ। ਦੁਨੀਆ 'ਚ ਹੁਣ ਤਕ ਹਰ ਦਿਨ ਸਭ ਤੋਂ ਜ਼ਿਆਦਾ ਕੋਰੋਨਾ ਮਾਮਲੇ ਭਾਰਤ 'ਚ ਆ ਰਹੇ ਸਨ। ਪਰ ਹੁਣ ਭਾਰਤ 'ਚ ਅਮਰੀਕਾ ਤੋਂ ਘੱਟ ਮਾਮਲੇ ਆ ਰਹੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 71,687 ਕੇਸ ਆਏ ਅਤੇ 928 ਲੋਕਾਂ ਦੀ ਮੌਤ ਹੋਈ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 74 ਲੱਖ, 32 ਹਜ਼ਾਰ ਤੋਂ ਟੱਪ ਚੁੱਕੀ ਹੈ। ਇਨ•ਾਂ 'ਚੋਂ ਇਕ ਲੱਖ 13 ਹਜ਼ਾਰ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਰਿਕਵਰੀ ਮਾਮਲਿਆਂ ਦੀ ਗਿਣਤੀ 65 ਲੱਖ, 24 ਹਜ਼ਾਰ ਤਕ ਪਹੁੰਚ ਗਈ ਹੈ ਅਤੇ ਐਕਟਿਵ ਕੇਸਾਂ ਦੀ ਸੰਖਿਆਂ ਘਟ ਕੇ 7 ਲੱਖ, 95 ਹਜ਼ਾਰ 'ਤੇ ਆ ਗਈ ਹੈ।
ਐਕਟਿਵ ਕੇਸਾਂ ਮੁਕਾਬਲੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 8 ਗੁਣਾ ਜ਼ਿਆਦਾ ਹੈ। ਮਹਾਰਾਸ਼ਟਰ, ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ 'ਚ ਕੋਰੋਨਾ ਵਾਇਰਸ ਦੇ ਐਕਟਿਵ ਕੇਸ, ਮੌਤ ਦਰ ਅਤੇ ਰਿਕਵਰੀ ਰੇਟ ਸਭ ਤੋਂ ਜ਼ਿਆਦਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.