ਪਟਿਆਲਾ, 17 ਅਕਤੂਬਰ (ਹਮਦਰਦ ਨਿਊਜ਼ ਸਰਵਿਸ) : ਉੱਘੇ ਸਾਹਿਤ ਚਿੰਤਕ ਅਤੇ ਵਿਗਿਆਨਕ ਲੇਖਕ ਪ੍ਰੋਫੈਸਰ ਕੁਲਦੀਪ ਸਿੰਘ ਧੀਰ ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡੀਨ ਅਕਾਦਮਿਕ ਮਾਮਲੇ ਤੇ ਸਾਬਕਾ ਮੁਖੀ ਪੰਜਾਬੀ ਵਿਭਾਗ ਪ੍ਰੋਫ਼ੈਸਰ ਕੁਲਦੀਪ ਸਿੰਘ ਧੀਰ 77 ਸਾਲ ਦੀ ਉਮਰ 'ਚ ਦੁਨੀਆ ਨੂੰ ਅਲਵਿਦਾ ਆਖ ਗਏ। ਪ੍ਰੋਫੈਸਰ ਕੁਲਦੀਪ ਸਿੰਘ ਧੀਰ ਦੀ ਮੌਤ ਤੋਂ ਬਾਅਦ ਸਾਹਿਤ ਜਗਤ 'ਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰੋ, ਕੁਲਦੀਪ ਧੀਰ ਦਾ ਜਨਮ 1943 ਨੂੰ ਹੋਇਆ ਸੀ। ਅੱਜ-ਕੱਲ• ਉਹ ਪੰਜਾਬੀ ਦੇ ਪ੍ਰਸਿੱਧ ਅਖਬਾਰਾਂ ਵਿਚ ਵੱਖ-ਵੱਖ ਵਿਸ਼ਿਆਂ 'ਤੇ ਲੇਖ ਲਿਖਦੇ ਸਨ। 15 ਨਵੰਬਰ 1943 'ਚ ਪਾਕਿਸਤਾਨ ਦੇ ਜ਼ਿਲ•ਾ ਗੁਜਰਾਂਵਾਲਾ ਦੇ ਪਿੰਡ ਮੰਡੀ ਬਹਾਉਦੀਨ ਵਿਖੇ ਜਨਮੇ ਡਾ. ਕੁਲਦੀਪ ਸਿੰਘ ਧੀਰ ਨੇ ਸਾਹਿਤ ਜਗਤ ਸਿੱਖ ਧਰਮ ਅਤੇ ਗਿਆਨ ਵਿਗਿਆਨ ਵਿਚ ਵਡਮੁੱਲਾ ਯੋਗਦਾਨ ਪਾਇਆ। ਸ਼੍ਰੋਮਣੀ ਸਾਹਿਤਕਾਰ ਪੁਰਸਕਾਰ ਨਾਲ ਸਨਮਾਨਿਤ ਡਾ. ਧੀਰ ਵੰਡ ਸਮੇਂ ਭਾਰਤ ਆਏ। ਇੰਜੀਨੀਅਰਿੰਗ ਦੀ ਪੜ•ਾਈ ਕਰਨ ਤੋਂ ਬਾਅਦ ਉਨ•ਾਂ ਨੇ ਪੀਐੱਚਡੀ ਪੰਜਾਬੀ 'ਚ ਕੀਤੀ ਅਤੇ 1968 'ਚ ਪੰਜਾਬੀ ਯੂਨੀਵਰਸਿਟੀ 'ਚ ਸੇਵਾ ਸ਼ੁਰੂ ਕੀਤੀ। ਡਾ. ਕੁਲਦੀਪ ਸਿੰਘ ਧੀਰ ਨੇ ਲੇਖਕਾਂ ਦਾ ਰੇਖਾ ਚਿੱਤਰ ਲਿਖਣ ਦੇ ਨਾਲ ਹੋਰ ਕਈ ਕਿਤਾਬਾਂ ਸਾਹਿਤ ਜਗਤ ਦੀ ਝੋਲੀ ਪਾਈਆਂ। ਪੰਜਾਬੀ ਯੂਨੀਵਰਸਿਟੀ ਵੀਸੀ ਡਾ. ਬੀਐੱਸ ਘੁੰਮਣ, ਪੰਜਾਬੀ ਸਾਹਿਤ ਸਭਾ ਪਟਿਆਲਾ ਸਮੇਤ ਹੋਰ ਸਮਾਜਿਕ ਤੇ ਧਾਰਮਿਕ ਸਖਸ਼ੀਅਤਾ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਹੋਰ ਖਬਰਾਂ »

ਹਮਦਰਦ ਟੀ.ਵੀ.