ਸਰਾਏ ਅਮਾਨਤ ਖਾਂ : ਸੀਆਈਏ ਸਟਾਫ ਪੱਟੀ ਦੀ ਪੁਲਿਸ ਨੇ 50 ਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਨਾਲ ਲੱਗਦੇ ਪਿੰਡ ਢਾਲਾ ਦੀ ਰਹਿਣ ਵਾਲੀ ਇਕ ਔਰਤ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਜਿਸ ਖ਼ਿਲਾਫ਼ ਥਾਣਾ ਸਰਾਏ ਅਮਾਨਤ ਖਾਂ ਵਿਚ ਐੱਨਡੀਪੀਐੱਸ ਐਕਟ ਦੀਆਂ ਧਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਏਐੱਸਆਈ ਸੁਖਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਪਿੰਡ ਚੀਮਾ ਮੋੜ ਗੰਡੀਵਿੰਡ ਵਿਖੇ ਮੌਜੂਦ ਸਨ। ਇਸੇ ਦੌਰਾਨ ਇਕ ਔਰਤ ਕੁਝ ਸਮਾਨ ਸੁੱਟ ਕੇ ਭੱਜਣ ਦਾ ਯਤਨ ਕਰਨ ਲੱਗੀ। ਜਿਸ ਨੂੰ ਮਹਿਲਾ ਹੈੱਡ ਕਾਂਸਟੇਬਲ ਗੁਰਜੀਤ ਕੌਰ ਦੀ ਮਦਦ ਨਾਲ ਕਾਬੂ ਕਰਕੇ ਸੀਆਈਏ ਸਟਾਫ ਪੱਟੀ ਦੇ ਇੰਚਾਰਜ ਸਬ ਇੰਸਪੈਕਟਰ ਸੁਖਰਾਜ ਸਿੰਘ ਦੀ ਮੌਜੂਦਗੀ ਵਿਚ ਤਲਾਸ਼ੀ ਲਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਅਮਰਜੀਤ ਕੌਰ ਵਾਸੀ ਢਾਲਾ ਵਜੋਂ ਹੋਈ ਹੈ।

ਹੋਰ ਖਬਰਾਂ »

ਪੰਜਾਬ

ਹਮਦਰਦ ਟੀ.ਵੀ.