ਤਰਨਤਾਰਨ, 18 ਅਕਤੂਬਰ, ਹ.ਬ. :  ਪਿੰਡ ਨਾਰਲੀ ਵਿਖੇ ਜਵਾਈ ਨੇ ਪਰਿਵਾਰਕ ਮੈਂਬਰਾਂ ਨਾਲ ਮਿਲ ਸਹੁਰੇ ਘਰ ਹਮਲਾ ਕਰ ਕੇ ਪਤਨੀ, ਸੱਸ ਤੇ ਸਹੁਰੇ ਦੀ ਕੁੱਟਮਾਰ ਕਰ ਦਿੱਤੀ। ਜਾਂਦੇ ਸਮੇਂ ਹਮਲਾਵਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਅਤੇ ਹਵਾਈ ਫਾਇਰ ਕਰਦੇ ਫਰਾਰ ਹੋ ਗਏ। ਥਾਣਾ ਖਾਲੜਾ ਦੀ ਪੁਲਿਸ ਨੇ 10 ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਂਦੇ ਸਮੇਂ ਹਮਲਾਵਰ ਘਰ ਦੀ ਭੰਨ ਤੋੜ ਕਰਦੇ ਹੋਏ ਹਵਾਈ ਫਾਇਰ ਕੀਤੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਫਰਾਰ ਹੋ ਗਏ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ।

ਹੋਰ ਖਬਰਾਂ »

ਪੰਜਾਬ

ਹਮਦਰਦ ਟੀ.ਵੀ.