ਬਟਾਲਾ, 18 ਅਕਤੂਬਰ,ਹ.ਬ. : ਬਟਾਲਾ ਦੇ ਗੁਰਦਾਸਪੁਰ ਰੋਡ ਬਾਈਪਾਸ 'ਤੇ ਸ਼ਾਮ ਨੂੰ ਚਾਰ ਵਜੇ ਦੇ ਕਰੀਬ ਇਕ ਬੇਕਾਬੂ ਟਰਾਲੇ ਨੇ ਦੋ ਮੋਟਰਸਾਈਕਲਾਂ ਨੂੰ ਲਪੇਟ ਵਿਚ ਲੈ ਲਿਆ। ਹਾਦਸੇ 'ਚ ਮਾਂ-ਧੀ ਤੇ ਇਕ ਹੋਰ ਔਰਤ ਦੀ ਬੁਰੀ ਤਰ੍ਹਾਂ ਕੁਚਲੇ ਜਾਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।  ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟ ਲਈ ਭੇਜ ਦਿੱਤਾ ਗਿਆ ਹੈ ਅਤੇ ਟਰਾਲਾ ਨੂੰ ਕਬਜ਼ੇ ਵਿਚ ਲੈ ਲਿਆ ਹੈ। ਕਬਜ਼ੇ 'ਚ ਲਏ ਟਰਾਲੇ ਜ਼ਰੀਏ ਮੁਲਜ਼ਮ ਚਾਲਕ ਨੂੰ ਕਾਬੂ ਕੀਤਾ ਜਾਵੇਗਾ ਤੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ »

ਪੰਜਾਬ

ਹਮਦਰਦ ਟੀ.ਵੀ.