ਨਵੀਂ ਦਿੱਲੀ, 23 ਅਕਤੂਬਰ (ਹਮਦਰਦ ਨਿਊਜ਼ ਸਰਵਿਸ) : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ (61 ਸਾਲ) ਨੂੰ ਦਿਲ ਦਾ ਦੌਰਾ ਪਿਆ ਹੈ। ਖ਼ਬਰਾਂ ਮੁਤਾਬਕ ਉਨ•ਾਂ ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਛਾਤੀ ਵਿੱਚ ਦਰਦ ਮਗਰੋਂ ਉਨ•ਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਹਾਰਟ 'ਚ ਬਲੌਕੇਜ ਦੇ ਚਲਦਿਆਂ ਉਨ•ਾਂ ਦੀ ਐਂਜਿਓਪਲਾਸਟੀ ਸਰਜਰੀ ਹੈ। ਡਾਕਟਰਾਂ ਮੁਤਾਬਕ ਫਿਲਹਾਲ ਉਹ ਖ਼ਤਰੇ ਤੋਂ ਬਾਹਰ ਹਨ। ਜਿਵੇਂ ਹੀ ਇਹ ਖਬਰ ਸੋਸ਼ਲ ਮੀਡੀਆ 'ਤੇ ਪੁੱਜੀ ਤਾਂ ਉਨ•ਾਂ ਦੇ ਸਮਰਥਨ ਉਨ•ਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਨ ਲੱਗ ਪਏ। ਦੱਸ ਦੇਈਏ ਕਿ 61 ਸਾਲਾ ਕਪਿਲ ਦੇਵ ਨੇ ਆਪਣੀ ਕਪਤਾਨੀ ਹੇਠ ਭਾਰਤ ਨੂੰ ਪਹਿਲਾ ਵਨਡੇ ਵਰਲਡ ਕੱਪ ਦਿਵਾਇਆ ਸੀ। ਉਨ•ਾਂ ਨੂੰ ਵਿਸ਼ਵ ਦੇ ਮਹਾਨ ਆਲਰਾਊਂਡਰਾਂ ਵਿੱਚ ਗਿਣਿਆ ਜਾਂਦਾ ਹੈ। ਸਾਬਕਾ ਭਾਰਤੀ ਕਪਤਾਨ ਸ਼ੂਗਰ ਨਾਲ ਜੁੜੀ ਸਿਹਤ ਸਮੱਸਿਆ ਨਾਲ ਜੂਝ ਰਿਹਾ ਹੈ। ਕਪਿਲ ਨੇ ਆਪਣੇ ਅੰਤਰਰਾਸ਼ਟਰੀ ਕਰੀਅਰ ਵਿਚ 131 ਟੈਸਟ ਅਤੇ 225 ਵਨਡੇ ਖੇਡੇ ਹਨ। ਉਨ•ਾਂ ਨੇ 5248 ਦੌੜਾਂ ਬਣਾਈਆਂ ਅਤੇ 434 ਵਿਕਟਾਂ ਆਪਣੇ ਨਾਮ ਕੀਤੀਆਂ। ਵਨਡੇ ਅੰਤਰਰਾਸ਼ਟਰੀ ਕਰੀਅਰ ਵਿਚ ਉਨ•ਾਂ ਨੇ 3783 ਦੌੜਾਂ ਬਣਾਈਆਂ ਅਤੇ 253 ਵਿਕਟਾਂ ਵੀ ਲਈਆਂ। ਕਪਿਲ ਦੇਵ ਕ੍ਰਿਕਟ ਬਾਰੇ ਆਪਣੇ ਵਿਚਾਰਾਂ ਨਾਲ 2020 ਦੀ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਵਿੱਚ ਬਹੁਤ ਸਰਗਰਮ ਰਹੇ ਹਨ। ਸੋਸ਼ਲ ਮੀਡੀਆ 'ਤੇ ਕਪਿਲ ਦੇਵ ਦੇ ਪ੍ਰਸ਼ੰਸਕ ਮਹਾਨ ਕ੍ਰਿਕਟਰ ਦੇ ਜਲਦ ਤੋਂ ਜਲਦ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.