ਵਿੱਤ ਮੰਤਰੀ ਰੌਡ ਫਿਲਿਪਸ ਨੇ ਕੀਤਾ ਐਲਾਨ

ਟੋਰਾਂਟੋ, 27 ਅਕਤੂਬਰ (ਹਮਦਰਦ ਨਿਊਜ਼ ਸਰਵਿਸ) : ਉਨਟਾਰੀਓ ਦੀ ਡੱਗ ਫੋਰਡ ਸਰਕਾਰ ਕੋਰੋਨਾ ਮਹਾਂਮਾਰੀ ਕਾਰਨ ਲਟਕਿਆ ਆਪਣਾ ਬਜਟ 5 ਨਵੰਬਰ ਨੂੰ ਪੇਸ਼ ਕਰੇਗੀ। ਫੋਰਡ ਸਰਕਾਰ ਨੇ ਇਹ ਬਜਟ ਬੀਤੇ ਮਾਰਚ ਮਹੀਨੇ 'ਚ ਪੇਸ਼ ਕਰਨਾ ਸੀ, ਪਰ ਕੋਵਿਡ-19 ਮਹਾਂਮਾਰੀ ਕਾਰਨ ਉਸ ਨੇ ਆਪਣੀ ਇਹ ਯੋਜਨਾ ਟਾਲ਼ ਦਿੱਤੀ ਸੀ। ਇਸ ਦੀ ਬਜਾਏ ਸਰਕਾਰ ਨੇ ਇੱਕ ਸਾਲ ਦੇ ਆਰਥਿਕ ਅੰਕੜੇ ਪੇਸ਼ ਕਰਕੇ ਹੀ ਡੰਗ ਸਾਰਿਆ ਸੀ। ਇਸ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਰੌਡ ਫਿਲਿਪਸ ਨੇ ਕਿਹਾ ਕਿ 5 ਨਵੰਬਰ ਨੂੰ ਪੇਸ਼ ਕੀਤੇ ਜਾ ਰਹੇ ਬਜਟ ਰਾਹੀਂ ਸਰਕਾਰ ਅਗਲੇ ਤਿੰਨ ਸਾਲਾਂ ਲਈ ਆਪਣਾ ਵਿੱਤੀ ਰੋਡ ਮੈਪ ਤਿਆਰ ਕਰੇਗੀ, ਪਰ ਜਦੋਂ ਤੱਕ ਕੋਰੋਨਾ ਵੈਕਸੀਨ ਨਹੀਂ ਬਣ ਜਾਂਦੀ ਤਦ ਤੱਕ ਅਗਲਾ ਰੋਡ ਅਸਪੱਸ਼ਟ ਰਹੇਗਾ।
ਉਨ•ਾਂ ਕਿਹਾ ਕਿ ਇਸ ਬਜਟ ਰਾਹੀਂ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਹਰ ਲੋੜੀਂਦਾ ਸਾਧਨ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਪਹਿਲਾਂ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਸੂਬਾ ਸਰਕਾਰ 30 ਬਿਲੀਅਨ ਡਾਲਰ ਦੀ ਸਹਾਇਤਾ ਮੁਹੱਈਆ ਕਰਵਾ ਚੁੱਕੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ ਤਦ ਤੱਕ ਭਵਿੱਖ ਦੀ ਚਿੰਤਾ ਸਤਾਉਂਦੀ ਰਹੇਗੀ। 

ਹੋਰ ਖਬਰਾਂ »

ਹਮਦਰਦ ਟੀ.ਵੀ.