ਐਬਟਸਫ਼ੋਰਡ, 28 ਅਕਤੂਬਰ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਐਬਟਸਫ਼ੋਰਡ ਸ਼ਹਿਰ ਵਿਚ 21 ਸਾਲ ਦੇ ਪੰਜਾਬੀ ਨੌਜਵਾਨ ਨੂੰ ਇਕ ਸ਼ਖਸ ਉਪਰ ਪਸਤੌਲ ਤਾਣਨ ਦੇ ਮਾਮਲੇ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ। ਐਬਟਸਫ਼ੋਰਡ ਪੁਲਿਸ ਮੁਤਾਬਕ 21 ਸਾਲ ਦਾ ਗੁਰਕੀਰਤ ਸਿੰਘ ਤੂਰ ਕਿਰਾਏ 'ਤੇ ਲਈ ਗੱਡੀ ਵਿਚ ਜਾ ਰਿਹਾ ਸੀ ਜਦੋਂ ਟਾਊਨ ਲਾਈਨ ਰੋਡ ਅਤੇ ਸਦ੍ਰਨ ਡਰਾਈਵ ਨੇੜੇ ਉਸ ਨੇ ਇਕ ਹੋਰ ਡਰਾਈਵ ਵੱਲ ਪਸਤੌਲ ਤਾਣ ਦਿਤੀ।
ਪੁਲਿਸ ਨੇ ਦੱਸਿਆ ਕਿ ਇਹ ਵਾਰਦਾਤ 23 ਅਕਤੂਬਰ ਨੂੰ ਵੱਡੇ ਤੜਕੇ ਵਾਪਰੀ। ਪਸਤੌਲ ਦੇਖ ਕੇ ਪੀੜਤ ਮੌਕੇ ਤੋਂ ਫ਼ਰਾਰ ਹੋ ਗਿਆ ਜਦਕਿ ਤੇਜ਼ ਰਫ਼ਤਾਰ ਡਰਾਈਵਿੰਗ ਕਰ ਰਹੇ ਗੁਰਕੀਰਤ ਤੂਰ ਨੇ ਕੰਟਰੋਲ ਗੁਆ ਦਿਤਾ ਅਤੇ ਉਸ ਦੀ ਗੱਡੀ ਇਕ ਮਕਾਨ ਦੀ ਕੰਧ ਅਤੇ ਦੋ ਖੜ੍ਹੀਆਂ ਗੱਡੀਆਂ ਵਿਚ ਜਾ ਵੱਜੀ। ਗੁਰਕੀਰਤ ਸਿੰਘ ਤੂਰ ਨੂੰ ਜ਼ਮਾਨਤ ਸ਼ਰਤਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਗੱਡੀ ਦੀ ਤਲਾਸ਼ੀ ਦੌਰਾਨ ਸੀਟ ਥੱਲਿਉਂ ਭਰੀ ਹੋਈ ਪਸਤੌਲ ਬਰਾਮਦ ਹੋਈ।

ਹੋਰ ਖਬਰਾਂ »

ਹਮਦਰਦ ਟੀ.ਵੀ.