ਜੰਮੂ, 8 ਨਵੰਬਰ (ਹਮਦਰਦ ਨਿਊਜ਼ ਸਰਵਿਸ) : ਜੰਮੂ-ਕਸ਼ਮੀਰ 'ਚ ਭਾਰਤੀ ਫ਼ੌਜ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ, ਜਦਕਿ ਅੱਤਵਾਦੀਆਂ ਦਾ ਮੁਕਾਬਲਾ ਕਰਦੇ ਹੋਏ ਭਾਰਤੀ ਫ਼ੈਜ ਦੇ ਇੱਕ ਅਧਿਕਾਰੀ ਸਣੇ 4 ਜਵਾਨ ਸ਼ਹੀਦ ਹੋ ਗਏ। ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ•ੇ ਦੇ ਮਛੇਲ ਸੈਕਟਰ ਵਿੱਚ ਪਾਕਿਸਤਾਨ ਵੱਲੋਂ ਭਾਰਤੀ ਸਰਹੱਦ 'ਚ ਦਾਖ਼ਲ ਹੋਣ ਦੀ ਫ਼ਿਰਾਕ 'ਚ ਅੱਤਵਾਦੀਆਂ ਦੀ ਘੁਸਪੈਠ ਨੂੰ ਸਰਹੱਦ 'ਤੇ ਚੌਕਸ ਜਵਾਨਾਂ ਨੇ ਨਾਕਾਮ ਬਣਾ ਦਿੱਤਾ ਹੈ। ਐਤਵਾਰ ਸਵੇਰੇ ਮਛੇਲ ਸੈਕਟਰ 'ਚ ਤਾਇਨਾਤ ਸਰਹੱਦ ਦੇ ਪਹਿਰੇਦਾਰਾਂ ਨੂੰ ਪਾਕਿ ਸਰਹੱਦ ਵੱਲੋਂ ਭਾਰਤੀ ਖੇਤਰ ਵਿੱਚ ਘੁਸਪੈਠ ਕਰਨ ਦੀ ਕੁਝ ਹਲਚਲ ਦਿਸੀ। ਚੌਕਸ ਜਵਾਨਾਂ ਨੇ ਤੁਰੰਤ ਮੋਰਚਾ ਸੰਭਾਲ ਲਿਆ ਤੇ ਭਾਰਤੀ ਖੇਤਰ ਵੱਲ ਆਉਣ ਵਾਲੇ ਅੱਤਵਾਦੀਆਂ ਨੂੰ ਚਿਤਾਵਨੀ ਦਿੱਤੀ।
ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਚਿਤਾਵਨੀ ਅਣਸੁਣੀ ਕਰਦਿਆਂ ਉਨ•ਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਤੁਰੰਤ ਮੋਰਚਾ ਸੰਭਾਲਦੇ ਹੋਏ ਮੁਕਾਬਲੇ ਦੀ ਫ਼ਿਰਾਕ 'ਚ ਜੁਟੇ ਅੱਤਵਾਦੀਆਂ ਖ਼ਿਲਾਫ਼ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਜਵਾਬੀ ਕਾਰਵਾਈ 'ਚ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ ਜਦਕਿ ਇਕ ਅੱਤਵਾਦੀ ਨੂੰ ਜ਼ਿੰਦਾ ਫੜਨ 'ਚ ਕਾਮਯਾਬੀ ਮਿਲੀ ਹੈ। ਅੱਤਵਾਦੀਆਂ ਨਾਲ ਮੁਕਾਬਲੇ 'ਚ ਫ਼ੌਜ ਦੇ ਇਕ ਅਧਿਕਾਰੀ ਸਮੇਤ ਚਾਰ ਜਵਾਨ ਸ਼ਹੀਦ ਹੋ ਗਏ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.