ਪਲਾਈਮਾਊਥ (ਕਨੈਕਟੀਕਟ), 15 ਨਵੰਬਰ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਦੇ ਕਨੈਕਟੀਕਟ ਵਿੱਚ ਇੱਕ ਔਰਤ ਨੇ ਇੱਕ ਘਰ 'ਚ ਦੋ ਬੱਚਿਆਂ ਨੂੰ ਗੋਲੀ ਮਾਰ ਦਿੱਤੀ, ਜਿਨ•ਾਂ 'ਚੋਂ ਇੱਕ ਦੀ ਮੌਤ ਹੋ ਗਈ, ਜਦਕਿ ਇੱਕ ਦੀ ਹਾਲਤ ਗੰਭੀਰ ਹੈ। ਕਨੈਕਟੀਕਟ ਰਾਜ ਪੁਲਿਸ ਨੇ ਕਿਹਾ ਕਿ ਨਾਓਮੀ ਬੇਲ (43 ਸਾਲ) ਨਾਮਕ ਔਰਤ ਨੂੰ ਕਤਲ ਅਤੇ ਕਤਲ ਦੇ ਯਤਨਾਂ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੂੰ ਸ਼ੁੱਕਰਵਾਰ ਸ਼ਾਮ ਨੂੰ ਕਿਸੇ ਨੇ ਫੋਨ ਕਰਕੇ ਘਟਨਾ ਬਾਰੇ ਜਾਣਕਾਰੀ ਦਿੱਤੀ ਸੀ। ਜਦੋਂ ਪੁਲਿਸ ਟੀਮ ਮੌਕੇ 'ਤੇ ਪੁੱਜੀ ਤਾਂ ਉੱਥੇ ਦੋ ਬੱਚਿਆਂ ਨੂੰ ਗੋਲੀਆਂ ਲੱਗੀਆਂ ਹੋਈਆਂ ਸਨ। ਇਨ•ਾਂ ਬੱਚਿਆਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਸੀ, ਜਦਕਿ ਦੂਜੇ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.