ਚੰਡੀਗੜ੍ਹ,  20 ਨਵੰਬਰ, ਹ.ਬ. : ਕੇਂਦਰ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਜ਼ੈਡ ਪਲੱਸ ਸਕਿਓਰਿਟੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਗੌਰਤਲਬ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਸੀਆਈਐਸਐਫ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਹੁਣ ਡੀਜੀਪੀ ਆਫ਼ਿਸ ਵਿਚ ਉਨ੍ਹਾਂ ਦੀ ਸੁਰੱਖਿਆ ਨੂੰ ਰੀਵਿਊ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਪੰਜਾਬ ਪੁਲਿਸ ਦੀ ਜ਼ੈਡ ਪਲਸ ਸੁਰੱਖਿਆ ਜਾਂ ਫੇਰ ਵਾਈ ਪਲੱਸ ਦੀ ਕੈਟਾਗਿਰੀ ਵਿਚ ਰੱÎਖਿਆ ਜਾਵੇਗਾ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੁਆਰਾ ਅਧਿਕਾਰੀਆਂ ਨਾਲ ਚਰਚਾ ਕਰਕੇ ਇਸ ਬਾਰੇ ਫ਼ੈਸਲਾ ਲਿਆ ਜਾਵੇਗਾ।

ਹੋਰ ਖਬਰਾਂ »

ਹਮਦਰਦ ਟੀ.ਵੀ.