ਲਗਭਗ 9 ਹਜ਼ਾਰ ਮਰੀਜ਼ਾਂ ਨੇ ਤੋੜਿਆ ਦਮ

ਵਾਸ਼ਿੰਗਟਨ, 22 ਨਵੰਬਰ (ਹਮਦਰਦ ਨਿਊਜ਼ ਸਰਵਿਸ) : ਵਿਸ਼ਵ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧਦੀ ਜਾ ਰਹੀ ਹੈ, ਜੋ ਕਿ ਹੁਣ 6 ਕਰੋੜ ਦੇ ਲਗਭਗ ਪਹੁੰਚ ਗਈ ਹੈ। ਦੁਨੀਆਂ ਦੇ 218 ਮੁਲਕਾਂ 'ਚ ਪਿਛਲੇ 24 ਘੰਟੇ 'ਚ ਕੋਰੋਨਾ ਦੇ 5 ਲੱਖ, 71 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 8,889 ਲੋਕਾਂ ਦੀ ਮੌਤ ਵੀ ਹੋਈ ਹੈ। 13 ਨਵੰਬਰ ਨੂੰ ਸਭ ਤੋਂ ਜ਼ਿਆਦਾ 6.60 ਲੱਖ ਕੇਸ ਆਏ ਸਨ ਤੇ 19 ਨਵੰਬਰ ਨੂੰ ਸਭ ਤੋਂ ਜ਼ਿਆਦਾ 11 ਹਜ਼ਾਰ 239 ਮਰੀਜ਼ਾਂ ਦੀ ਮੌਤ ਹੋਈ ਸੀ। ਬੀਤੇ ਦਿਨ ਦੁਨੀਆਂ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ 'ਚ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਇਸ ਤੋਂ ਬਾਅਦ ਮੈਕਸੀਕੋ, ਇਟਲੀ, ਪੋਲੈਂਡ, ਭਾਰਤ, ਰੂਸ, ਇਰਾਨ, ਬ੍ਰਿਟੇਨ 'ਚ ਮੌਤ ਦੇ ਸਭ ਤੋਂ ਜ਼ਿਆਦਾ ਕੇਸ ਆਏ। ਵਰਲਡੋਮੀਟਰ ਵੈਬਸਾਈਟ ਦੇ ਮੁਤਾਬਕ, ਦੁਨੀਆਂ 'ਚ ਹੁਣ ਤੱਕ ਪੰਜ ਕਰੋੜ, 84 ਲੱਖ, 70 ਹਜ਼ਾਰ ਕੋਰੋਨਾ ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਹੁਣ ਤਕ 13 ਲੱਖ, 85 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 4 ਕਰੋੜ, ਚਾਰ ਲੱਖ ਤੋਂ ਜ਼ਿਆਦਾ ਲੋਕ ਠੀਕ ਵੀ ਹੋ ਚੁੱਕੇ ਹਨ। ਇਕ ਕਰੋੜ, 66 ਲੱਖ, 26 ਹਜ਼ਾਰ ਲੋਕ ਅਜੇ ਵੀ ਕੋਰੋਨਾ ਇਨਫੈਕਟਡ ਹਨ। ਜਿੰਨ•ਾਂ ਦਾ ਇਲਾਜ ਚੱਲ ਰਿਹਾ ਹੈ। ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਲਿਸਟ 'ਚ ਅਮਰੀਕਾ ਸਭ ਤੋਂ ਉੱਪਰ ਹੈ। ਸਭ ਤੋਂ ਜ਼ਿਆਦਾ ਤੇਜ਼ੀ ਨਾਲ ਮਾਮਲੇ ਵੀ ਅਮਰੀਕਾ 'ਚ ਵਧ ਰਹੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ ਡੇਢ ਲੱਖ ਤੋਂ ਜ਼ਿਆਦਾ ਨਵੇਂ ਕੇਸ ਆਏ ਹਨ। ਇਸ ਤੋਂ ਬਾਅਦ ਭਾਰਤ ਦਾ ਨੰਬਰ ਆਉਂਦਾ ਹੈ। ਭਾਰਤ 'ਚ 91 ਲੱਖ ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ। ਜਿੱਥੇ ਪਿਛਲੇ 24 ਘੰਟੇ 'ਚ 45 ਹਜ਼ਾਰ ਮਾਮਲੇ ਵਧੇ ਹਨ। ਉੱਥੇ ਹੀ ਕੋਰੋਨਾ ਨਾਲ ਤੀਜੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਬ੍ਰਾਜ਼ੀਲ 'ਚ 24 ਘੰਟੇ 'ਚ 32 ਹਜ਼ਾਰ ਮਾਮਲੇ ਦਰਜ ਕੀਤੇ ਗਏ।

ਹੋਰ ਖਬਰਾਂ »

ਹਮਦਰਦ ਟੀ.ਵੀ.