ਨਵੀਂ ਦਿੱਲੀ, 22 ਨਵੰਬਰ (ਹਮਦਰਦ ਨਿਊਜ਼ ਸਰਵਿਸ) : ਅਦਾਲਤ ਨੇ ਕਾਮੇਡੀਅਨ ਭਾਰਤੀ ਸਿੰਘ ਅਤੇ ਹਰਸ਼ ਦੋਵਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਸੀਬੀ ਨੇ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਮੰਗਿਆ ਸੀ। ਦੋਵਾਂ ਕਾਮੇਡੀਅਨਸ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਸ ਦੀ ਸੁਣਵਾਈ ਹੁਣ ਕੱਲ• ਹੋਵੇਗੀ। ਮਹਾਰਾਸ਼ਟਰ ਸਰਕਾਰ ਵਿੱਚ ਮੰਤਰੀ ਨਵਾਬ ਮਲਿਕ ਨੇ ਡਰੱਗਜ਼ ਕੇਸ ਦੀ ਜਾਂਚ ਨੂੰ ਲੈ ਕੇ ਇੱਕ ਵੱਡੀ ਗੱਲ ਕਹੀ ਹੈ। ਮਲਿਕ ਨੇ ਕਿਹਾ ਕਿ “ਐਨਸੀਬੀ ਉਨ•ਾਂ ਲੋਕਾਂ ਨੂੰ ਗ੍ਰਿਫਤਾਰ ਕਰ ਰਹੀ ਹੈ ਜਿਹੜੇ ਨਸ਼ੇ ਦਾ ਸੇਵਨ ਕਰਦੇ ਹਨ। ਉਹ ਨਸ਼ੇੜੀ ਹਨ। ਉਨ•ਾਂ ਨੂੰ ਨਸ਼ਾ ਛੁਡਾਓ ਕੇਂਦਰ ਭੇਜਿਆ ਜਾਣਾ ਚਾਹੀਦਾ ਹੈ, ਨਾ ਕਿ ਜੇਲ•। ਐਨਸੀਬੀ ਦਾ ਫਰਜ਼ ਹੈ ਕਿ ਨਸ਼ਾ ਤਸਕਰਾਂ ਨੂੰ ਟਰੈਕ ਕੀਤਾ ਜਾਵੇ, ਪਰ ਉਨ•ਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ•ਾਂ ਦੋਸ਼ ਲਾਇਆ ਕਿ ਐਨਸੀਬੀ ਫਿਲਮ ਇੰਡਸਟਰੀ ਤੋਂ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰਾਂ ਦੀ ਰੱਖਿਆ ਕਰ ਰਹੀ ਹੈ।”
ਦੱਸ ਦਈਏ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਕੱਲ• ਕਾਮੇਡੀਅਨ ਭਾਰਤੀ ਸਿੰਘ ਨੂੰ ਲੰਬੀ ਪੁੱਛ ਪੜਤਾਲ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ। ਕਾਮੇਡੀਅਨ ਭਾਰਤੀ ਸਿੰਘ ਦੇ ਮੁੰਬਈ ਵਾਲੇ ਘਰ 'ਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਛਾਪੇ ਮਾਰੀ ਕੀਤੀ ਸੀ। ਇਸ ਦੌਰਾਨ ਉਸ ਦੇ ਘਰ 'ਚੋਂ ਗਾਂਜਾ ਬਰਾਮਦ ਕੀਤਾ ਗਿਆ ਸੀ। ਨਾਰਕੋਟਿਕਸ ਕੰਟਰੋਲ ਬਿਊਰੋ ਦੀ ਮੁੰਬਈ ਜ਼ੋਨਲ ਯੂਨਿਟ ਨੇ ਕਾਮੇਡੀਅਨ ਅਦਾਕਾਰਾ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਦੇ ਘਰ ਛਾਪਾ ਮਾਰਿਆ ਸੀ। ਜਿਸ ਮਗਰੋਂ ਐਨਸੀਬੀ ਉਨ•ਾਂ ਦੋਵਾਂ ਨੂੰ ਨਾਲ ਲੈ ਗਈ ਸੀ। ਲੰਬੀ ਪੁੱਛ-ਗਿੱਛ ਮਗਰੋਂ ਭਾਰਤੀ ਸਿੰਘ ਨੇ ਕਬੂਲ ਕਰ ਲਿਆ ਕਿ ਉਹ ਡਰੱਗਜ਼ ਲੈਂਦੀ ਹੈ। ਇਸ ਮਗਰੋਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.