ਫਿਰੋਜ਼ਪੁਰ, 27 ਨਵੰਬਰ, ਹ.ਬ. : ਪਿੰਡ ਚੂਚਕਵਿੰਡ  ਦੇ ਕੋਲ ਟਰਾਲੇ ਨੇ ਐਕਟਿਵਾ ਵਿਚ ਟੱਕਰ ਮਾਰ ਦਿੱਤੀ। ਇਸ ਨਾਲ ਐਕਟਿਵਾ ਸਵਾਰ ਭਰਾ ਭੈਣ ਦੀ ਮੌਕੇ 'ਤੇ ਹੀ ਮੌਤ ਹੋ ਗਈ। ਭੈਣ ਦਾ ਅੱਠ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਉਸ ਦਾ ਪਤੀ ਨਿਊਜ਼ੀਲੈਂਡ ਵਿਚ ਰਹਿੰਦਾ  ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਘਟਨਾ ਸਥਾਨ 'ਤੇ ਜੀਰਾ ਪੁਲਿਸ ਨੇ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਮੁਤਾਬਕ ਆਕਾਸ਼ਦੀਪ ਸਿੰਘ ਪੁੱਤਰ ਜਜਪਾਲ ਸਿੰਘ ਨਿਵਾਸੀ ਬਸਤੀ ਪੂਰਣ ਸਿੰਘ ਵਾਲੀ ਅਤੇ ਉਸ ਦੀ ਭੈਣ ਪ੍ਰਭਜੋਤ ਕੌਰ ਉਰਫ ਪੂਜਾ ਕਿਸੇ ਕੰਮ ਦੇ ਸਿਲਸਿਲੇ ਵਿਚ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਹੇ ਸੀ। ਪਿੰਡ ਚੂਚਕਵਿੰਡ ਦੇ ਕੋਲ ਫਿਰੋਜ਼ਪੁਰ ਵਾਲੇ ਪਾਸੇ ਤੋਂ ਆ ਰਹੇ ਟਰਾਲੇ ਨੇ ਐਕਟਿਵਾ ਨੂੰ ਟੱਕਰ ਮਾਰੀ। ਇਸ ਨਾਲ ਆਕਸ਼ਦੀਪ ਅਤੇ ਪ੍ਰਭਜੋਤ ਕੌਰ ਐਕਟਿਵਾ ਸਣੇ ਡਿੱਗ ਗਏ। ਉਨ੍ਹਾਂ ਗੰਭੀਰ ਸੱਟਾਂ ਲੱਗਣ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਹੋਰ ਖਬਰਾਂ »

ਹਮਦਰਦ ਟੀ.ਵੀ.