ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ : ਵਿਦੇਸ਼ ਮੰਤਰਾਲਾ

ਚੰਡੀਗੜ੍ਹ, 2 ਦਸੰਬਰ ਹ.ਬ. :  ਬੀਤੇ ਦਿਨ ਜਸਟਿਨ ਟਰੂਡੋ ਵਲੋ ਕਿਸਾਨਾਂ ਸਬੰਧੀ ਬੋਲਣ ਉਤੇ ਭਾਰਤ ਦੇ ਭਾਜਪਾ ਦੇ ਮੰਤਰੀ ਔਖੇ ਹੋ ਰਹੇ ਹਨ। ਉਨ੍ਹਾਂ ਦਾ ਆਖਣਾ ਹੈ ਕਿ ਸਾਡੇ ਦੇਸ਼ ਵਿੱਚ ਕੁੱਝ ਵੀ ਹੋਵੇ ਬਾਹਰਲਿਆਂ ਨੂੰ ਬੋਲਣ ਕਾ ਕੋਈ ਹੱਕ ਨਹੀ ਹੈ। ਭਾਰਤ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੌਮੀ ਜਮਹੂਰੀ ਸਰਕਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਸੰਘਰਸ਼ੀਲ ਕਿਸਾਨਾਂ ਦੀ ਹਮਾਇਤ ਰਾਸ ਨਹੀਂ ਆਈ। ਭਾਰਤ ਦੇ ਵਿਦੇਸ਼ ਮੰਰਤਾਲੇ ਨੇ ਇਸ ਉਪਰ ਅਪਣੀ ਸਖ਼ਤ ਪ੍ਰਤੀਕ੍ਰਿਆ ਦਿਤੀ ਗਈ ਹੈ।

  ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਭਾਰਤ ਦੇ ਕਿਸਾਨਾਂ ਨਾਲ ਸਬੰਧਤ ਕੈਨੇਡੀਅਨ ਨੇਤਾਵਾਂ ਦੀਆਂ ਕੁੱਝ ਗ਼ਲਤ ਜਾਣਕਾਰੀ ਵਾਲੀਆਂ ਟਿੱਪਣੀਆਂ ਵੇਖੀਆਂ ਹਨ। ਇਹ ਅਣਅਧਿਕਾਰਤ ਹਨ ਖ਼ਾਸਕਰ ਜਦੋਂ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਹੋਣ ਖਾਸਕਰ ਇਕ ਲੋਕਤੰਤਰੀ ਦੇਸ਼ ਲਈ। ਇਹ ਚੰਗਾ ਹੈ ਕਿ ਰਾਜਨੀਤਕ ਉਦੇਸ਼ਾਂ ਲਈ ਕੂਟਨੀਤਕ ਗੱਲਬਾਤ ਨੂੰ ਗ਼ਲਤ ਢੰਗ ਨਾਲ ਪੇਸ਼ ਨਾ ਕੀਤਾ ਜਾਵੇ। ਦਸਣਯੋਗ ਹੈ ਕਿ ਕੈਨੇਡਾ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਵਸਦੇ ਹਨ। ਕਈ ਕੈਨੇਡੀਅਨ ਲੀਡਰਾਂ ਨੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਹੈ ਤੇ ਕਿਸਾਨਾਂ ਨਾਲ ਹੋ ਰਹੇ ਸਲੂਕ ਦੀ ਨਿੰਦਾ ਵੀ ਕੀਤੀ ਹੈ। ਉਧਰ ਰਾਜ ਸਭਾ ਐਮ ਪੀ ਅਤੇ ਸ਼ਿਵ ਸੈਨਾ ਆਗੂ ਪ੍ਰਿਯੰਕਾ ਚਤੁਰਵੇਦੀ ਨੇ ਕਿਹਾ ਕਿ 'ਡੀਅਰ ਜਸਟਿਨ ਟਰੂਡੋ ਤੁਹਾਡੀ ਚਿੰਤਾ ਸਾਨੂੰ ਚੰਗੀ ਲੱਗੀ ਹੈ ਪਰ ਭਾਰਤ ਦਾ ਅੰਦਰੂਨੀ ਮੁੱਦਾ ਕਿਸੇ ਹੋਰ ਦੇਸ਼ ਦੀ ਰਾਜਨੀਤੀ ਲਈ ਚਾਰਾ ਨਹੀਂ ਹੈ।''ਹੋਰ ਖਬਰਾਂ »

ਕੈਨੇਡਾ

ਹਮਦਰਦ ਟੀ.ਵੀ.