ਫਰਾਂਸ ਦੇ ਸਾਬਕਾ ਰਾਸ਼ਟਰਪਤੀ ਗਿਸਕਾਰਡ ਦੀ ਕੋਰੋਨਾ ਕਾਰਨ ਹੋਈ ਮੌਤ
ਵਾਸ਼ਿੰਗਟਨ, 3 ਦਸੰਬਰ, ਹ.ਬ. : ਦੁਨੀਆ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 6.48 ਕਰੋੜ ਦੇ ਪਾਰ ਹੋ ਗਿਆ। 4 ਕਰੋੜ 49 ਲੱਖ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ। ਹੁਣ ਤੱਕ 14 ਲੱਖ 98 ਹਜ਼ਾਰ ਤੋਂ ਜ਼ਿਆਦਾ ਲੋਕ ਜਾਨ ਗੁਆ ਚੁੱਕੇ ਹਨ।
ਦੂਜੇ ਪਾਸੇ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਗਿਸਕਾਰਡ ਦੀ ਵੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਉਹ 94 ਸਾਲਾਂ ਦੇ ਸਨ।  ਇੰਟਰਪੋਲ ਨੇ ਸਾਰੇ ਦੇਸ਼ਾਂ ਨੂੰ ਚਿਤਾਵਨੀ ਜਾਰੀ ਕੀਤੀ ਹੈ। ਇਸ ਵਿਚ ਨਕਲੀ ਵੈਕਸੀਨ ਤੋਂ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਫਰਾਂਸ ਦੇ ਸਾਬਕਾ ਰਾਸ਼ਟਰਪਤੀ ਗਿਸਕਾਰਡ ਯੂਰਪੀ ਦੇਸ਼ਾਂ ਨੂੰ ਇਕਜੁੱਟ ਕਰਨ  ਦੇ ਲਈ ਜਾਣੇ ਜਾਂਦੇ ਹਨ। ਉਹ 1974 ਤੋਂ 1981 ਤੱਕ ਰਾਸ਼ਟਰਪਤੀ ਰਹੇ। ਉਨ੍ਹਾਂ ਕੁਝ ਦਿਨ ਪਹਿਲਾਂ ਸਾਹ ਲੈਣ ਵਿਚ ਦਿੱਕਤ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਠੀਕ ਹੋਣ ਤੋਂ ਬਾਅਦ ਉਹ ਘਰ ਚਲੇ ਗਏ ਸੀ। ਬੁਧਵਾਰ ਨੂੰ ਉਨ੍ਹਾਂ ਅਚਾਨਕ ਫੇਰ ਦਿੱਕਤ ਹੋਈ। ਦੇਰ ਰਾਤ ਉਨ੍ਹਾਂ ਨੇ ਆਖਰੀ ਸਾਹ ਲਿਆ। ਪਰਵਾਰ ਨੇ ਦੱਸਿਆ ਕਿ ਉਹ ਕੋਰੋਨਾ ਵਾਇਰਸ ਨਾਲ ਪੀੜਤ ਸੀ।
ਅਮਰੀਕਾ ਵਿਚ ਬੁਧਵਾਰ ਨੂੰ ਕੋਰੋਨਾ ਵਾਇਰਸ ਦੇ ਕਾਰਨ 2 ਹਜ਼ਾਰ 957 ਲੋਕਾਂ ਦੀ ਮੌਤ ਹੋ ਗਈ। ਜੌਨ ਹੌਪਕਿੰਸ ਯੂਨੀਵਰਸਿਟੀ ਦੇ ਮੁਤਾਬਕ, ਇਹ 15 ਅਪ੍ਰੈਲ ਤੋਂ ਬਾਅਦ ਇੱਕ ਦਿਨ ਵਿਚ ਹੋਣ ਵਾਲੀ ਮੌਤਾਂ ਦੀ ਸਭ ਤੋਂ ਵੱਡੀ ਗਿਣਤੀ ਹੈ। 15 ਅਪ੍ਰੈਲ ਨੂੰ ਇੱਕ ਦਿਨ ਵਿਚ ਕੁਲ 2 ਹਜ਼ਾਰ 607 ਲੋਕਾਂ ਦੀ ਮੌਤ ਹੋਈ ਸੀ।
ਇੰਟਰਪੋਲ ਨੇ ਬੁਧਵਾਰ ਰਾਤ ਇੱਕ ਕੌਮਾਂਤਰੀ ਅਲਰਟ ਜਾਰੀ ਕੀਤਾ ਹੈ। ਇਸ ਵਿਚ ਸਾਰੇ ਦੇਸ਼ਾਂ ਨੂੰ ਕਿਹਾ ਗਿਆ ਹੈ ਕਿ ਕੋਵਿਡ 19 ਦੇ ਦੌਰ ਵਿਚ ਕੁਝ ਲੋਕ ਸੰਗਠਤ ਅਪਰਾਧ ਵਿਚ ਸ਼ਾਮਲ ਹੋ ਰਹੇ ਹਨ ਅਤੇ ਇਹ ਨਕਲੀ ਕੋਰੋਨਾ ਵੈਕਸੀਨ ਸਪਲਾਈ ਕਰ ਸਕਦੇ ਹਨ। ਪੈਰਿਸ ਹੈਡਕੁਆਰਟਰ ਤੋਂ ਜਾਰੀ ਬਿਆਨ ਵਿਚ ਏਜੰਸੀ ਨੇ ਕਿਹਾ ਕਿ ਉਸ ਨੇ ਇਸ ਬਾਰੇ ਵਿਚ 194 ਦੇਸਾਂ ਨੂੰ ਅਲਰਟ ਜਾਰੀ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਉਹ ਇਸ ਗੱਲ ਨੂੰ ਤੈਅ ਕਰਨ ਕਿ ਕਿਸੇ ਤਰ੍ਹਾਂ ਦੀ ਨਕਲੀ ਵੈਕਸੀਨ ਲੋਕਾਂ ਤੱਕ ਨਾ ਪਹੁੰਚ ਸਕੇ

ਹੋਰ ਖਬਰਾਂ »

ਹਮਦਰਦ ਟੀ.ਵੀ.