ਨਵੀਂ ਦਿੱਲੀ3 ਦਸੰਬਰ, ਹ.ਬ. : ਬ੍ਰਿਟੇਨ ਦੀ ਸਿੱਖ ਪਰਉਪਕਾਰੀ ਸੰਸਥਾ 'ਖ਼ਾਲਸਾ ਏਡ' ਨੇ ਬੁਧਵਾਰ ਨੂੰ ਕਿਹਾ ਕਿ ਉਸ ਨੇ ਕੌਮੀ ਰਾਜਧਾਨੀ ਵਿਚ ਸਿੰਘੂ ਅਤੇ ਟੀਕਰੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮੁਫ਼ਤ ਭੋਜਨ ਅਤੇ ਜ਼ਰੂਰੀ ਚੀਜ਼ਾਂ ਦੀ ਪੇਸ਼ਕਸ਼ ਕੀਤੀ ਹੈ। ਸੰਸਥਾ ਪਿਛਲੇ ਦੋ ਮਹੀਨਿਆਂ ਤੋਂ 'ਦਿੱਲੀ ਚਲੋ' ਪ੍ਰਦਰਸ਼ਨ ਤਹਿਤ ਕਿਸਾਨਾਂ ਦੀ ਸਹਾਇਤਾ ਕਰ ਰਹੀ ਹੈ।ਖ਼ਾਲਸਾ ਏਡ ਦੇ ਡਾਇਰੈਕਟਰ ਅਮਰਪ੍ਰੀਤ ਸਿੰਘ ਨੇ ਇਕ ਬਿਆਨ ਵਿਚ ਕਿਹਾ ਕਿ ਉਸ ਦੇ ਕਾਰਕੁਨ ਟੀਕਰੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਲੰਗਰ ਲਗਾ ਰਹੇ ਹਨ ਅਤੇ ਉਨ੍ਹਾਂ ਨੂੰ ਚਾਹ, ਸਨੈਕਸ ਅਤੇ ਡਾਕਟਰੀ ਸਹਾਇਤਾ ਵੀ ਦਿਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਔਰਤਾਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ ਹਨ, ਇਸ ਲਈ ਖ਼ਾਲਸਾ ਏਡ ਨੇ 50 ਪੋਰਟੇਬਲ ਪਖਾਨਿਆਂ ਦਾ ਪ੍ਰਬੰਧ ਕਰਨ ਦਾ ਫ਼ੈਸਲਾ ਵੀ ਕੀਤਾ ਹੈ।
ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਪਿਛਲੇ ਹਫ਼ਤੇ ਤੋਂ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰ ਨੇ ਛੇਤੀ ਤੋਂ ਛੇਤੀ ਇਸ ਰੁਕਾਵਟ ਨੂੰ ਸੁਲਝਾਉਣ ਅਤੇ ਪ੍ਰਦਰਸ਼ਨਕਾਰੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਕਈ ਦੌਰਾਂ ਦੀਆਂ ਮੀਟਿੰਗਾਂ ਵੀ ਕੀਤੀਆਂ ਹਨ। ਗੱਲਬਾਤ ਦਾ ਅਗਲਾ ਦੌਰ 3 ਦਸੰਬਰ ਨੂੰ ਹੋਵੇਗਾ। 

ਹੋਰ ਖਬਰਾਂ »

ਹਮਦਰਦ ਟੀ.ਵੀ.