ਲੰਡਨ, 3 ਦਸੰਬਰ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਬਾਅਦ ਹੁਣ ਬਰਤਾਨੀਆ ਦੇ ਕਈ ਸੰਸਦ ਮੈਂਬਰਾਂ ਅਤੇ ਸਿੱਖ ਨੇਤਾਵਾਂ ਨੇ ਵੀ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਭਾਰਤ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ 'ਚ ਆਵਾਜ਼ ਬੁਲੰਦ ਕੀਤੀ ਹੈ। ਇਨ•ਾਂ ਸਾਰੇ ਨੇਤਾਵਾਂ ਨੇ ਮੋਦੀ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਅੜੀਅਲ ਰਵੱਈਆ ਛੱਡ ਕੇ ਜਲਦ ਤੋਂ ਜਲਦ ਇਸ ਮਸਲੇ ਦਾ ਹੱਲ ਕੱਢੇ। ਉੱਧਰ ਭਾਰਤ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ 'ਤੇ ਵਿਦੇਸ਼ੀ ਨੇਤਾਵਾਂ ਦੀ ਟਿੱਪਣੀ ਨੂੰ ਗ਼ੈਰ-ਵਾਜਬ ਦੱਸਿਆ ਹੈ, ਕਿਉਂਕਿ ਇਹ ਇੱਕ ਲੋਕਤੰਤਰ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਹੈ।
ਬ੍ਰਿਟੇਨ ਦੀ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ 'ਤੇ ਲਾਠੀਚਾਰਜ ਕੀਤੇ ਜਾਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਹ, ਉਸ ਦਾ ਪਰਿਵਾਰ ਅਤੇ ਉਸ ਦੇ ਦੋਸਤ ਪੰਜਾਬ ਅਤੇ ਭਾਰਤ ਦੇ ਹੋਰਨਾਂ ਹਿੱਸਿਆਂ ਦੇ ਕਿਸਾਨਾਂ ਨਾਲ ਖੜ•ੇ ਹਨ, ਜੋ ਸ਼ਾਂਤੀਪੂਰਵਕ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਲੇਬਰ ਪਾਰਟੀ ਦੇ ਹੀ ਸੰਸਦ ਮੈਂਬਰ ਜੌਨ ਮੈਕਡਾਨੇਲ ਨੇ ਕਿਹਾ ਕਿ ਉਹ ਵੀ ਤਨਮਨਜੀਤ ਸਿੰਘ ਢੇਸੀ ਦੇ ਭਾਰਤੀ ਕਿਸਾਨਾਂ ਸਬੰਧੀ ਵਿਚਾਰਾਂ ਨਾਲ ਸਹਿਮਤ ਹਨ। ਸ਼ਾਂਤੀਪੂਰਵਕ ਪ੍ਰਦਰਸ਼ਨਕਾਰੀਆਂ ਵਿਰੁੱਧ ਇਸ ਤਰ•ਾਂ ਦਾ ਜ਼ੁਲਮੀ ਰਵੱਈਆ ਅਪਣਾਉਣਾ ਜਾਇਜ਼ ਨਹੀਂ ਹੈ, ਜੋ ਕਿ ਭਾਰਤ ਦੇ ਅਕਸ ਨੂੰ ਢਾਹ ਲਾਉਂਦਾ ਹੈ। ਲੇਬਰ ਪਾਰਟੀ ਦੀ ਇੱਕ ਹੋਰ ਐਮਪੀ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਭਾਰਤੀ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਵਾਟਰ ਕੈਨਨ ਅਤੇ ਹੰਝੂ ਗੈਸ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਕਿ ਸਰਾਸਰ ਗ਼ਲਤ ਹੈ।
ਵਕੀਲ ਅਤੇ ਰਿਪਬਲੀਕਨ ਪਾਰਟੀ ਦੇ ਅਧਿਕਾਰੀ ਹਰਮੀਤ ਢਿੱਲੋਂ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਜ਼ੁਲਮ ਹੁੰਦਾ ਦੇਖ ਕੇ ਦਿਲ ਟੁੱਟ ਜਾਂਦਾ ਹੈ। ਉਨ•ਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣਨ ਅਤੇ ਉਨ•ਾਂ ਨਾਲ ਮੁਲਾਕਾਤ ਕਰਨ।

ਹੋਰ ਖਬਰਾਂ »

ਹਮਦਰਦ ਟੀ.ਵੀ.