ਚੰਡੀਗੜ੍ਹ, 3 ਦਸੰਬਰ, ਹ.ਬ. : ਕਿਸਾਨਾਂ ਦੇ ਹੱਕ 'ਚ ਆਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਢੀਂਡਸਾ ਸੁਖਦੇਵ ਸਿੰਘ ਨੇ ਪਦਮ ਵਿਭੂਸ਼ਣ ਪੁਰਸਕਾਰ ਕੇਂਦਰ ਸਰਕਾਰ ਨੂੰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਇਹ ਪੁਰਸਕਾਰ ਕਿਸਾਨਾਂ ਦੀ ਹਮਾਇਤ 'ਚ ਆਉਣ 'ਤੇ ਵਾਪਸ ਕੀਤਾ ਹੈ। ਦੱਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਵੱਡੇ ਬਾਦਲ ਨੇ ਰਾਸ਼ਟਰਪਤੀ ਨੂੰ ਚਿੱਠੀ 'ਚ ਲਿਖਿਆ ਕਿ ਕਿਸਾਨਾਂ ਵੱਲੋਂ ਆਪਣੀ ਜਾਇਜ਼ ਮੰਗਾਂ 'ਤੇ ਕੇਂਦਰ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ ਅਤੇ ਇਸੇ ਕਰਕੇ ਉਹ ਆਪਣਾ 'ਪਦਮ ਵਿਭੂਸ਼ਣ' ਐਵਾਰਡ ਵਾਪਸ ਕਰ ਰਹੇ ਹਨ।
ਇਸੇ ਤਰ੍ਹਾਂ ਇਸ ਅੰਦੋਲਨ ਦੀ ਹਮਾਇਤ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਹੁਣ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਵੀ ਆਪਣਾ ਪਦਮ ਭੂਸ਼ਣ ਪੁਰਸਕਾਰ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਸੁਖਦੇਵ ਸਿੰਘ ਢੀਂਡਸਾ ਕਿਸਾਨਾਂ ਦੇ ਹੱਕ 'ਚ ਡਟ ਗਏ ਹਨ। ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਅਸੀ ਵੀ ਕਿਸਾਨ ਹਾਂ ਅਤੇ ਸਾਡਾ ਵੀ ਕਿਸਾਨਾਂ ਨੂੰ ਪੂਰਾ ਸਮਰਥਨ ਹੈ। ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਗਏ ਕਿਸਾਨਾਂ ਨੂੰ ਸਰਕਾਰ ਨਹੀਂ ਪੁੱਛ ਰਹੀ ਅਤੇ ਉਨ੍ਹਾਂ 'ਤੇ ਜ਼ੁਲਮ ਢਾਹ ਰਹੀ ਹੈ ਤਾਂ ਫਿਰ ਉਨ੍ਹਾਂ ਨੇ ਪਦਮ ਭੂਸ਼ਣ ਪੁਰਸਕਾਰ ਰੱਖ ਕੇ ਕੀ ਕਰਨਾ ਹੈ, ਇਸ ਲਈ ਉਹ ਇਸ ਪੁਰਸਕਾਰ ਨੂੰ ਵਾਪਸ ਕਰ ਦੇਣਗੇ।

ਹੋਰ ਖਬਰਾਂ »

ਹਮਦਰਦ ਟੀ.ਵੀ.