ਹੁਣ ਤਕ ਪੂਰੇ ਕੈਨੇਡਾ ਵਿਚ ਕੋਰੋਨਾ ਦੇ ਕੁੱਲ ਮਾਮਲੇ 3,90,000

ਵੈਨਕੁਵਰ੍ਹ, 4 ਦਸੰਬਰ ਹ.ਬ. : ਪੂਰੀ ਦੁਨੀਆ ਦੀ ਤਰ੍ਹਾਂ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿਚ ਵੀ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 9000 ਤੋਂ ਟੱਪ ਚੁੱਕੀ ਹੈ। ਸੀਨੀਅਰ ਡਾਕਟਰ ਬੋਨੀ ਹੈਨਰੀ ਅਨੁਸਾਰ ਸੂਬੇ ਵਿਚ 694 ਹੋਰ ਨਵੇਂ ਮਾਮਲੇ ਸਾਹਮਣੇ ਆ ਗਏ ਹਨ ਇਸ ਕਰ ਕੇ ਇਕਦਮ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਇਕਦਮ ਵਾਧਾ ਦਰਜ ਹੋ ਗਿਆ ਹੈ। ਸੂਬੇ ਵਿਚ ਇਸ ਸਮੇਂ 9,105 ਲੋਕ ਕੋਰੋਨਾ ਦਾ ਇਲਾਜ ਕਰਵਾ ਰਹੇ ਹਨ। ਇਕ ਜਾਣਕਾਰੀ ਅਨੁਸਾਰ 24 ਘੰਟਿਆਂ ਦੌਰਾਨ ਸੂਬੇ ਵਿਚ ਕੋਰੋਨਾ ਕਾਰਨ 12 ਲੋਕਾਂ ਦੀ ਜਾਨ ਜਾ ਚੁੱਕੀ ਹੈ। ਦਸਣਯੋਗ ਹੈ ਕਿ ਜਦੋਂ ਦਾ ਕੋਰੋਨਾ ਫੈਲਿਆ ਹੈ ਉਦੋਂ ਤੋਂ ਹੁਣ ਤੱਕ ਸੂਬੇ ਵਿਚ ਕੋਰੋਨਾ ਦੇ ਮਾਮਲੇ 35,422 ਹੋ ਚੁੱਕੇ ਹਨ। ਹਾਲਾਂਕਿ, 24,928 ਲੋਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ।  ਹੁਣ ਤਕ ਪੂਰੇ ਕੈਨੇਡਾ ਵਿਚ ਕੋਰੋਨਾ ਦੇ ਕੁੱਲ ਮਾਮਲੇ 3,90,000 ਹੋ ਗਏ ਹਨ।

ਹੋਰ ਖਬਰਾਂ »

ਕੈਨੇਡਾ

ਹਮਦਰਦ ਟੀ.ਵੀ.