ਨਵੀਂ ਦਿੱਲੀ,  10 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਬਾਲੀਵੁਡ ਅਦਾਕਾਰਾ ਈਸ਼ਾ ਦਿਓਲ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ। ਈਸ਼ਾ ਦਿਓਲ ਨੇ ਆਪਣੇ ਪ੍ਰਸ਼ੰਸਕਾਂ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਅਕਾਊਂਟ ਤੋਂ ਭੇਜੇ ਜਾਣ ਵਾਲੇ ਕਿਸੇ ਵੀ ਮੈਸੇਜ ’ਤੇ ਪ੍ਰਤੀਕਿਰਿਆ ਨਾ ਦਿੱਤੀ ਜਾਵੇ।  ਈਸ਼ਾ ਦਿਓਲ ਨੇ ਟਵਿੱਟਰ ’ਤੇ ਇਹ ਜਾਣਕਾਰੀ ਦੇਣ ਲਈ ਇੱਕ ਸ¬ਕ੍ਰੀਨਸ਼ਾਟ ਸ਼ੇਅਰ ਕੀਤਾ, ਜਿਸ ਵਿੱਚ ਕਾਪੀ ਰਾਈਟ ਉਲੰਘਣ ਦਾ ਸੁਨੇਹਾ ਦਿਖਾਈ ਦਿੰਦਾ ਹੈ। ਉਨ੍ਹਾਂ ਦਾ ਡਿਸਪਲੇ ਨਾਮ ਬਦਲ ਕੇ ਇੰਸਟਾਗ੍ਰਾਮ ਸਪੋਰਟ ਕਰ ਦਿੱਤਾ ਗਿਆ ਹੈ। ਈਸ਼ਾ ਦਿਓਲ ਨੇ ਲਿਖਿਆ ਕਿ ਅੱਜ ਸਵੇਰੇ ਉਸ ਦੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ ‘ਇਮਿਸ਼ਾਦਿਓਲ’ ਨੂੰ ਹੈਕ ਕਰ ਲਿਆ ਗਿਆ ਹੈ। ਇਸ ਲਈ ਜੇਕਰ ਕਿਸੇ ਨੂੰ ਉਸ ਦੇ ਅਕਾਊਂਟ ਤੋਂ ਕੋਈ ਮੈਸੇਜ ਆਉਂਦਾ ਹੈ ਤਾਂ ਕ੍ਰਿਪਾ ਕਰਕੇ ਉਸ ’ਤੇ ਕੋਈ ਪ੍ਰਤੀਕਿਰਿਆ ਨਾ ਦਿੱਤੀ ਜਾਵੇ।

 

ਹੋਰ ਖਬਰਾਂ »

ਹਮਦਰਦ ਟੀ.ਵੀ.