ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੀਤਾ ਐਲਾਨ

ਟੋਰਾਂਟੋ, 13 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ-ਅਮਰੀਕਾ ਸਰਹੱਦ 1 ਮਹੀਨੇ ਲਈ ਹੋਰ ਬੰਦ ਰਹੇਗੀ। ਗ਼ੈਰ-ਜ਼ਰੂਰੀ ਆਵਾਜਾਈ ਬੰਦਿਸ਼ਾਂ ਵਿੱਚ ਹੋਰ ਵਾਧਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਦਾ ਐਲਾਨ ਕਰਦੇ ਹੋਏ ਦੱਸਿਆ ਕਿ ਦੋਵਾਂ ਮੁਲਕਾਂ ਵਿੱਚ ਤੇਜ਼ੀ ਨਾਲ ਵਧ ਰਹੇ ਕੋਵਿਡ-19 ਦੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਹੱਦ ’ਤੇ ਗ਼ੈਰ-ਜ਼ਰੂਰੀ ਆਵਾਜਾਈ ਲਈ ਲਾਈਆਂ ਗਈਆਂ ਪਾਬੰਦੀਆਂ ਹੁਣ 21 ਫਰਵਰੀ 2021 ਤੱਕ ਲਈ ਵਧਾ ਦਿੱਤੀਆਂ ਗਈਆਂ ਹਨ। 
ਟਰੂਡੋ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਮੌਜੂਦਾ ਲਾਈਆਂ ਗਈਆਂ ਬੰਦਿਸ਼ਾਂ ਹੁਣ 21 ਫਰਵਰੀ ਤੱਕ ਲਾਗੂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਇਹ ਕਦਮ ਦੋਵਾਂ ਦੇਸ਼ਾਂ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਚੁੱਕੇ ਗਏ ਹਨ ਤਾਂ ਜੋ ਕੋਰੋਨਾ ਮਹਾਂਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਹਰ ਇੱਕ ਨਾਗਰਿਕ ਅਤੇ ਉਸ ਦੇ ਪਰਿਵਾਰ ਨੂੰ ਇਸ ਮਹਾਂਮਾਰੀ ਤੋਂ ਬਚਾਉਣਾ ਹੈ। ਭਾਵੇਂ ਉਸ ਦੇ ਲਈ ਟੀਕੇ ਖਰੀਦਣੇ ਪੈਣ ਜਾਂ ਯਾਤਰਾ ਤੇ ਸਰਹੱਦ ’ਤੇ ਪਾਬੰਦੀਆਂ ਲਾਉਣੀਆਂ ਪੈਣ। 

ਹੋਰ ਖਬਰਾਂ »

ਹਮਦਰਦ ਟੀ.ਵੀ.