ਵਾਸ਼ਿੰਗਟਨ, 13 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਸਾਰੇ ਕੌਮਾਂਤਰੀ ਯਾਤਰੀਆਂ ਲਈ ਕੋਰੋਨਾ ਟੈਸਟ ਲਾਜ਼ਮੀ ਕਰ ਸਕਦਾ ਹੈ। ਅਮਰੀਕਾ ਸਰਕਾਰ ਕੌਮਾਂਤਰੀ ਯਾਤਰੀਆਂ ਕੋਲੋਂ ਅਮਰੀਕਾ ਲਈ ਉਡਾਣ ਭਰਨ ਤੋਂ ਪਹਿਲਾਂ ਕੋਰੋਨਾ ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕਰ ਸਕਦੀ ਹੈ। ਵਾਲ ਸਟਰੀਟ ਜਨਰਲ ਨੇ ਰਿਪੋਰਟ ਵਿੱਚ ਇਸ ਦੀ ਜਾਣਾਕਰੀ ਦਿੱਤੀ। ਰੋਗ ਕੰਟਰੋਲ ਅਤੇ ਰੋਕਥਾਮ ਲਈ ਅਮਰੀਕੀ ਕੇਂਦਰ ਇਹ ਹੁਕਮ ਅੱਜ ਜਾਰੀ ਕਰ ਸਕਦਾ ਹੈ। ਇਹ ਨਿਯਮ 26 ਜਨਵਰੀ ਤੋਂ ਲਾਗੂ ਹੋ ਸਕਦੇ ਹਨ। ਦੱਸ ਦੇਈਏ ਕਿ ਅਮਰੀਕਾ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 2 ਕਰੋੜ 30 ਲੱਖ ਤੋਂ ਪਾਰ ਹੋ ਚੁੱਕੀ ਹੈ। ਇਸ ਮਹਾਂਮਾਰੀ ਨਾਲ ਹੁਣ ਤੱਕ 3 ਲੱਖ 76 ਹਜ਼ਾਰ ਤੋਂ ਵੱਧ ਮਰੀਜ਼ ਦਮ ਤੋੜ ਚੁੱਕੇ ਹਨ।

 

ਹੋਰ ਖਬਰਾਂ »

ਅਮਰੀਕਾ

ਹਮਦਰਦ ਟੀ.ਵੀ.