ਮੋਹਾਲੀ, 13 ਜਨਵਰੀ, ਹ.ਬ : ਕੋਰੋਨਾ ਵਾਇਰਸ ਦੇ ਦਵਾਈ ਬਾਜ਼ਾਰ ਵਿਚ ਇਕ ਹਜ਼ਾਰ ਰੁਪਏ ਵਿਚ ਉਪਲਬਧ ਹੋਣ ਦੀਆਂ ਰਿਪੋਰਟਾਂ ਪ੍ਰਕਾਸ਼ਤ ਹੋਣ ਮਗਰੋਂ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਕੌਵੀਸ਼ੀਲਡ ਟੀਕਾ ਮੁਫ਼ਤ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਲੋਕਾਂ ਨੂੰ ਮੁਫ਼ਤ ਵੈਕਸੀਨ ਦੇ ਵਾਅਦੇ ਤੋਂ ਮੁਕਰ ਰਹੀ ਹੈ।  ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੌਵੀਸ਼ੀਲਡ ਦੀਆਂ 20 ਹਜ਼ਾਰ 450 ਸ਼ੀਸ਼ੀਆਂ ਪੁੱਜ ਚੁੱਕੀਆਂ ਹਨ ਅਤੇ 16 ਜਨਵਰੀ ਤੋਂ ਵੈਕਸੀਨੇਸ਼ਨ ਸ਼ੁਰੂ ਹੋ ਜਾਵੇਗੀ। ਇਸ ਬਾਰੇ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਸਭ ਤੋਂ ਪਹਿਲਾਂ ਹੈਲਕ ਵਰਕਰਜ਼ ਨੂੰ ਟੀਕੇ ਲਾਏ ਜਾਣਗੇ। 

ਹੋਰ ਖਬਰਾਂ »

ਹਮਦਰਦ ਟੀ.ਵੀ.