ਨਵੀਂ ਦਿੱਲੀ, 13 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਕਿਸਾਨ ਅੰਦੋਲਨ ਵਿਚਕਾਰ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਦੇ ਤਾਜ਼ਾ ਸਿਆਸੀ ਹਾਲਾਤ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ। ਦੁਸ਼ਯੰਤ ਚੌਟਾਲਾ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਨੇਤਾ ਹਨ, ਜੋ ਹਰਿਆਣਾ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਿੱਚ ਗਠਜੋੜ ਦੀ ਭਾਈਵਾਲ ਪਾਰਟੀ ਹੈ। ਦੱਸ ਦੇਈਏ ਕਿ ਬੀਤੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ  ਲਾਲ ਖੱਟਰ ਤੇ ਦੁਸ਼ਯੰਤ ਚੌਟਾਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਕਿਸਾਨ ਅੰਦੋਲਨ ਕਾਰਨ ਪੈਦਾ ਹੋਈ ਸਿਆਸੀ ਹਲਚਲ ਦੇ ਵਿਚਕਾਰ ਹੋਈ ਇਹ ਬੈਠਕ ਅਹਿਮ ਮੰਨੀ ਜਾ ਰਹੀ ਸੀ। ਇਸ ਤੋਂ ਪਹਿਲਾਂ ਜਜਪਾ ਵਿਧਾਇਕ ਦਲ ਨੇ ਮੰਗਲਵਾਰ ਨੂੰ ਤਾਜ਼ਾ ਹਾਲਾਤ ’ਤੇ ਮੰਥਨ ਕੀਤਾ ਸੀ। ਨਵੀਂ ਦਿੱਲੀ ਵਿੱਚ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਘਰ ਹੋਈ ਬੈਠਕ ਵਿੱਚ ਜ਼ਿਆਦਾਤਰ ਜਜਪਾ ਵਿਧਾਇਕਾਂ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਨਾਰਨੌਂਡ ਤੋਂ ਵਿਧਾਇਕ ਰਾਜਕੁਮਾਰ ਗੌਤਮ ਤਾਂ ਬੈਠਕ ਵਿੱਚ ਸ਼ਾਮਲ ਹੀ ਨਹੀਂ ਹੋਏ। 

 

ਹੋਰ ਖਬਰਾਂ »

ਹਮਦਰਦ ਟੀ.ਵੀ.