ਕਾਹਨੂੰਵਾਨ, 14 ਜਨਵਰੀ, ਹ.ਬ. : ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਵਿਚ ਲੋਹੜੀ ਦੀ ਰਾਤ ਘਰ ਵਿਚ ਵੜ ਕੇ ਨਕਾਬਪੋਸ਼ ਲੁਟੇਰਿਆਂ ਦੇ ਗਿਰੋਹ ਨੇ ਪਿਸਤੌਲ ਦਿਖਾ ਕੇ ਪਰਵਾਰ ਨੂੰ ਬੰਧਕ ਬਣਾ ਲਿਆ ਅਤੇ ਸਵਿਫਟ ਗੱਡੀ, ਸਕੂਟੀ, 75 ਹਜ਼ਾਰ ਦੀ ਨਗਦੀ ਅਤੇ ਦੋ ਲੱਖ ਦੇ ਸੋਨੇ ਦੇ ਗਹਿਣੇ ਲੁੱਟ ਲੈ ਗਏ। ਉਨ੍ਹਾਂ ਨੇ ਪਰਵਾਰ ਨੂੰ ਬੁਰੀ ਤਰ੍ਹਾਂ ਕੁੱਟਿਆ ਵੀ। ਲੁਟੇਰ ਜਾਂਦੇ ਜਾਂਦੇ ਘਰ ਦੇ ਕਮਰੇ ਦੀ ਬਾਹਰ ਤੋਂ ਕੁੰਡੀ ਲਾ ਕੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਅਦ ਪੀੜਤ ਪਰਵਾਰ ਨੇ ਪੁਲਿਸ  ਨੂੰ ਕਾਲ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ। ਬਾਅਦ ਵਿਚ ਥਾਣਾ ਭੈਣੀ ਮੀਆਂ ਖਾਂ ਦੇ ਐਸਐਚਓ ਸੁਦੇਸ਼ ਕੁਮਾਰ ਪੁਲਿਸ ਟੀਮ ਦੇ ਨਾਲ ਘਟਨਾ ਸਥਾਨ ’ਤੇ ਪੁੱਜੇ। ਲੇਕਿਨ ਉਹ ਲੁਟੇਰਿਆਂ ਦਾ ਸੁਰਾਗ ਨਹੀਂ ਲਗਾ ਸਕੇ। ਘਰ ਤੋਂ ਥੋੜ੍ਹੀ ਦੂਰੀ ’ਤੇ ਸਕੂਟੀ ਪੁਲਿਸ ਨੇ ਬਰਾਮਦ ਕਰ ਲਈ। ਵੀਰਵਾਰ ਸਵੇਰੇ ਡੀਐਸਪੀ ਕੁਲਵਿੰਦਰ ਸਿੰਘ ਘਟਨਾ ਸਥਾਨ ’ਤੇ ਪੁੱਜੇ ਅਤੇ ਪਰਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਜਲਦ ਲੁਟੇਰਿਆਂ ਨੂੰ ਕਾਬੂ ਕਰ ਲੈੇਣਗੇ। ਫਿਲਹਾਲ ਘਰ ਦੇ ਮਾਲਕ ਵੀਰ ਸਿੰਘ ਦੇ ਬਿਆਨਾਂ ’ਤੇ ਅਣਪਛਾਤਿਆਂ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। 

ਹੋਰ ਖਬਰਾਂ »

ਹਮਦਰਦ ਟੀ.ਵੀ.