ਨਵੀਂ ਦਿੱਲੀ, 14 ਜਨਵਰੀ,ਹ.ਬ. : ਖੇਤੀ ਕਾਨੂੰਨਾਂ ਦੀ ਸਮੀਖਿਆ ਲਈ ਸੁਪਰੀਮ ਕੋਰਟ ਵੱਲੋਂ ਗਠਤ ਚਾਰ ਮੈਂਬਰੀ ਕਮੇਟੀ ਵਿਚ ਸ਼ਾਮਲ ਕਿਸਾਨ ਆਗੂ ਭੁਪਿੰਦਰ ਸਿੰਘ ਮਾਨ ਪਿਛੇ ਹਟ ਗਏ ਹਨ। ਭੁਪਿੰਦਰ ਸਿੰਘ ਮਾਨ ਨੇ ਕਮੇਟੀ ਵਿਚੋਂ ਬਾਹਰ ਹੋਣ ਦਾ ਐਲਾਨ ਕਰਦਿਆਂ ਅੱਜ ਕਿਹਾ ਕਿ ਉਹ ਕਿਸਾਨਾਂ ਦੇ ਹੱਕ ’ਚ ਖੜ੍ਹੇ ਹਨ ਅਤੇ ਉਨ੍ਹਾਂ ਦੇ ਹਿਤਾਂ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ।  ਭਾਰਤੀ ਕਿਸਾਨ ਯੂਨੀਅਨ ਮਾਨ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਕਿਹਾ ਕਿ ਚਾਰ ਜਣਿਆਂ ਦੀ ਕਮੇਟੀ ਵਿਚ ਸ਼ਾਮਲ ਕਰਨ ਲਈ ਸੁਪਰੀਮ ਕੋਰਟ ਦਾ ਸ਼ੁਕਰੀਆ ਪਰ ਆਮ ਲੋਕਾਂ ਅਤੇ ਕਿਸਾਨਾਂ ਦੇ ਮਨ ਵਿਚ ਪੈਦਾ ਹੋਏ ਸ਼ੰਕਿਆਂ ਨੂੰ ਵੇਖਦਿਆਂ ਕਮੇਟੀ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ। ਕਿਸਾਨੀ ਹਿਤਾਂ ਲਈ ਮੈਂ ਕੋਈ ਅਹੁਦਾ ਕੁਰਬਾਨ ਕਰ ਸਕਦਾ ਹਾਂ। 

ਹੋਰ ਖਬਰਾਂ »

ਰਾਸ਼ਟਰੀ

ਹਮਦਰਦ ਟੀ.ਵੀ.