ਚੰਡੀਗੜ੍ਹ,  15 ਜਨਵਰੀ, ਹ.ਬ. : ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ‘ਤੇ ਪੈਟਰੋਲ-ਡੀਜ਼ਲ ਦੀ ਵੱਧ ਰਹੀ ਕੀਮਤਾਂ ਦੇ ਵਿਰੋਧ ਵਿ‘ਚ ਪੰਜਾਬ ਕਾਂਗਰਸ ਰਾਜ ਭਵਨ ਦਾ ਘਿਰਾਓ ਕਰਨ ਜਾ ਰਹੀ ਹੈ। ਪਾਰਟੀ ਨੇਤਾਵਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ  ਅਗਵਾਈ ਵਿਚ ਰਾਜ ਭਵਨ ਵੱਲ ਕੂਚ ਕੀਤਾ। ਕਾਂਗਰਸੀ ਵਰਕਰਾਂ ਨੂੰ ਬੈਰੀਅਰ ’ਤੇ ਰੋਕ ਲਿਆ ਗਿਆ। ਸੁਨੀਲ ਜਾਖੜ ਨੇ ਵਰਕਰਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾਰਚ ਸ਼ਾਂਤੀਪੂਰਣ ਹੋਣਾ ਚਾਹੀਦਾ। ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਗ੍ਰਿਫਤਾਰੀ ਦੇਣ ਦੀ ਨੌਬਤ ਆਉਂਦੀ ਹੈ ਤਾਂ ਉਹ ਖੁਦ ਅਤੇ ਮੰਤਰੀ, ਵਿਧਾਇਕ ਗ੍ਰਿਫਤਾਰੀ ਦੇਣਗੇ।  
ਦੱਸ ਦੇਈਏ ਕਿ ਚੰਡੀਗੜ੍ਹ ਪੁਲਿਸ ਵਲੋਂ ਕਾਂਗਰਸੀ ਆਗੂਆਂ ਨੂੰ ਬੈਰੀਕੇਡ ਲਗਾ ਕੇ ਸੈਕਟਰ 15 ਵਿਚ ਹੀ ਰੋਕ ਲਿਆ ਗਿਆ। ਜਿੱਥੇ ਕਾਂਗਰਸੀਆਂ ਵਲੋਂ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕਾਂਗਰਸ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕਰ ਰਹੀ ਹੈ। ਦੱਸ ਦੇਈਏ ਕਿ ਖੇਤੀ ਸੁਧਾਰ ਕਾਨੂੰਨਾਂ ਤੇ ਪੈਟਰੋਲੀਅਮ ਪਦਾਰਥਾਂ ਦੀ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਹਾਈਕਮਾਨ ਨੇ ਦੇਸ਼ ਭਰ ‘ਵਿਚ ਰਾਜਭਵਨ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ, ਕਿਉਂਕਿ ਪੰਜਾਬ ‘ਵਿਚ ਕਾਂਗਰਸ ਦੀ ਸਰਕਾਰ ਹੈ। ਇਸ ਲਈ ਸਾਰਿਆਂ ਦੀਆਂ ਨਜ਼ਰਾਂ ਪੰਜਾਬ ਵੱਲ ਟਿਕੀਆਂ ਹਨ। 

ਹੋਰ ਖਬਰਾਂ »

ਹਮਦਰਦ ਟੀ.ਵੀ.