ਫਿਰੋਜ਼ਪੁਰ,  15 ਜਨਵਰੀ, ਹ.ਬ. : ਪੰਜਾਬ ਦੇ ਫਿਰੋਜ਼ਪੁਰ ਵਿਚ ਸੀਆਈਏ ਸਟਾਫ਼ ਦੀ ਪੁਲਿਸ ਨੇ ਨਸ਼ੇ ਦੀ ਇੱਕ ਵੱਡੀ ਖੇਪ ਫੜੀ ਹੈ। ਭਾਰਤ-ਪਾਕਿਸਤਾਨ ਬਾਰਡਰ ਤੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਕਰੀਬ 20 ਕਰੋੜ ਦੱਸੀ ਜਾ ਰਹੀ ਹੈ। ਖੇਪ ਬਰਾਮਦ ਹੋਣ ਤੋਂ ਬਾਅਦ ਪੁਲਿਸ ਜਵਾਨਾਂ ਨੇ ਪੂਰਾ ਇਲਾਕਾ ਖੰਗਾਲਿਆ।
ਸੀਆਈਏ ਸਟਾਫ਼ ਫਿਰੋਜ਼ਪੁਰ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਰਹੱਦ ਪਾਰ ਤੋਂ ਪਾਕਿਸਤਾਨੀ ਤਸਕਰਾਂ ਨੇ ਫਿਰੋਜ਼ਪੁਰ ਵਿਚ ਵਾਇਆ ਪੀਓਪੀ ਪੰਚਾਰਿਆ ਹੈਰੋਇਨ ਦੀ ਖੇਪ ਭੇਜੀ ਹੈ। ਇਸ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਬੀਐਸਐਫ ਦੀ 136 ਬਟਾਲੀਅਨ ਨੂੰ ਨਾਲ ਲੈ ਕੇ ਇਲਾਕੇ ਵਿਚ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੌਰਾਨ 4 ਪੈਕਟ ਹੈਰੋਇਨ ਬਰਾਮਦ ਹੋਏ ਜਿਸ ਦਾ ਵਜ਼ਨ ਚਾਰ ਕਿਲੋ ਹੈ। ਇਸ ਤੋਂ ਬਾਅਦ ਪੁਲਿਸ ਅਤੇ ਜਵਾਨਾਂ ਨੇ   ਮਿਲ ਕੇ ਪੂਰਾ ਇਲਾਕਾ ਖੰਗਾਲਿਆ। ਨਾਲ ਹੀ ਬਰਾਮਦ ਹੋਈ ਹੈਰੋਇਨ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਖੁਫ਼ੀਆ ਏਜੰਸੀਆਂ ਨੂੰ ਵੀ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ। 

ਹੋਰ ਖਬਰਾਂ »

ਪੰਜਾਬ

ਹਮਦਰਦ ਟੀ.ਵੀ.