ਨਵੀਂ ਦਿੱਲੀ, 19 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਬਾਲੀਵੁਡ ਅਦਾਕਾਰ ਵਰੁਣ ਧਵਨ ਅਤੇ ਉਸ ਦੀ ਪ੍ਰੇਮਿਕਾ ਨਤਾਸ਼ਾ ਦਲਾਲ ਨੂੰ ਲੈ ਕੇ ਹਾਲ ਹੀ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਖ਼ਬਰ ਹੈ ਕਿ ਵਰੁਣ ਆਪਣੀ ਦੋਸਤ ਅਤੇ ਫ਼ੈਸ਼ਨ ਡਿਜ਼ਾਈਨਰ ਨਤਾਸ਼ਾ ਦਲਾਲ ਨਾਲ ਜਲਦ ਹੀ ਵਿਆਹ ਕਰਵਾਉਣ ਜਾ ਰਹੇ ਹਨ। 
ਧਵਨ ਦੇ ਪਰਿਵਾਰ ਦੇ ਨਜ਼ਦੀਕੀ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਦੋਵਾਂ ਦੇ ਵਿਆਹ ਦੀ ਤਰੀਕ 24 ਜਨਵਰੀ ਰੱਖੀ ਗਈ ਹੈ। ਦੱਸ ਦੇਈਏ ਕਿ ਵਰੁਣ ਧਵਨ ਤੇ ਨਤਾਸ਼ਾ ਸਕੂਲ ਵਿੱਚ ਇਕੱਠੇ ਪੜ੍ਹਦੇ ਰਹੇ ਹਨ ਅਤੇ ਲੰਬੇ ਸਮੇਂ ਤੋਂ ਉਨ੍ਹਾਂ ਵਿਚਕਾਰ ਦੋਸਤੀ ਚੱਲ ਰਹੀ ਹੈ। 
ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੇ ਵਿਆਹ ਦੀਆਂ ਖ਼ਬਰਾਂ ਆ ਰਹੀਆਂ ਹਨ, ਹਾਲਾਂਕਿ ਉਸ ਦੀ ਅਧਿਕਾਰਕ ਤੌਰ ’ਤੇ ਕੋਈ ਪੁਸ਼ਟੀ ਨਹੀਂ ਹੋਈ ਸੀ। 

ਹੋਰ ਖਬਰਾਂ »

ਹਮਦਰਦ ਟੀ.ਵੀ.