ਨਿਊਯਾਰਕ/ਟੋਰਾਂਟੋ, 19 ਜਨਵਰੀ, ਹ.ਬ. : ਦੁਨੀਆਂ ਵਿਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ 10 ਕਰੋੜ ਦੇ ਨੇੜੇ ਪੁੱਜਣ ਦਰਮਿਆਨ ਵਿਸ਼ਵ ਸਿਹਤ ਸੰਗਠਨ ਵੱਲੋਂ ਜਾਰੀ ਹਫ਼ਤਾਵਰੀ ਰਿਪੋਰਟ 13 ਮੁਲਕਾਂ ਨੂੰ ਕੋਰੋਨਾ ਤੋਂ ਮੁਕਤ ਕਰਾਰ ਦਿਤਾ ਗਿਆ ਹੈ ਜਿਥੇ ਇਕ ਵੀ ਐਕਟਿਵ ਕੇਸ ਮੌਜੂਦ ਨਹੀਂ। ਪਰ ਦੂਜੇ ਪਾਸੇ 131 ਮੁਲਕਾਂ ਵਿਚ ਕਮਿਊਨਿਟੀ ਟ੍ਰਾਂਸਮਿਸ਼ਨ ਹੋਣ ਦਾ ਜ਼ਿਕਰ ਕੀਤਾ ਗਿਆ ਹੈ। ਇਨ੍ਹਾਂ ਮੁਲਕਾਂ ਵਿਚ ਅਮਰੀਕਾ, ਬਰਾਜ਼ੀਲ, ਯੂ.ਕੇ., ਫ਼ਰਾਂਸ ਅਤੇ ਪਾਕਿਸਤਾਨ ਨੂੰ ਸ਼ਾਮਲ ਕੀਤਾ ਗਿਆ ਹੈ। ਇਸੇ ਦਰਮਿਆਨ ਕੈਨੇਡਾ ਦੇ ਉਨਟਾਰੀਓ ਸੂਬੇ ਦੀ ਸਰਕਾਰ ਨੇ ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਵੇਖਦਿਆਂ ਨਵਾਂ ਹਸਪਤਾਲ ਖੋਲ੍ਹਣ ਦਾ ਐਲਾਨ ਕਰ ਦਿਤਾ ਹੈ।  ਭਾਰਤ ਨੂੰ ਕਮਿਊਨਿਟੀ ਟ੍ਰਾਂਸਮਿਸ਼ਨ ਦੀ ਸ਼੍ਰੇਣੀ ਤੋਂ ਬਾਹਰ ਰੱਖਿਆ ਗਿਆ ਹੈ। ਇਥੇ ਕੋਰੋਨਾ ਮਰੀਜ਼ਾਂ ਦੇ ਕਲਸਟਰ ਹੋਣ ਦਾ ਜ਼ਿਕਰ ਕੀਤਾ ਜਾ ਰਿਹਾ ਹੈ। 

ਹੋਰ ਖਬਰਾਂ »

ਅੰਤਰਰਾਸ਼ਟਰੀ

ਹਮਦਰਦ ਟੀ.ਵੀ.