ਨਵੀਂ ਦਿੱਲੀ, 19 ਜਨਵਰੀ, ਹ.ਬ. : ਕਿਸਾਨਾਂ ਨੇ ਅੱਜ ਦਿੱਲੀ ਪੁਲਿਸ ਨੂੰ ਸਾਫ਼ ਲਫ਼ਜ਼ਾਂ ਵਿਚ ਆਖ ਦਿਤਾ ਕਿ 26 ਜਨਵਰੀ ਦੀ ਟਰੈਕਟਰ ਰੈਲੀ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗੀ ਅਤੇ ਟਰੈਕਟਰ ਲਾਜ਼ਮੀ ਤੌਰ ’ਤੇ ਦਿੱਲੀ ਅੰਦਰ ਦਾਖ਼ਲ ਹੋਣਗੇ। ਇਸ ਮੁੱਦੇ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸੰਯੁਕਤ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਟਰੈਕਟਰ ਅਤੇ ਕਾਲੇ ਕਾਨੂੰਨਾਂ ਵਿਰੁੱਧ ਰੋਸ ਪ੍ਰਗਟਾਉਂਦੀਆਂ ਝਾਕੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।  ਉਧਰ ਦਿੱਲੀ ਅਤੇ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਕਿਸਾਨਾਂ ਨੂੰ ਟਰੈਕਟਰ ਰੈਲੀ ਵਾਸਤੇ ਬਦਲਵੇਂ ਰਾਹ ਅਪਨਾਉਣ ਲਈ ਆਖਿਆ ਗਿਆ। ਟ੍ਰੈਫ਼ਿਕ ਸਮੱਸਿਆ ਅਤੇ ਹੋਰ ਕਈ ਕਾਰਨ ਗਿਣਾਉਂਦਿਆਂ ਪੁਲਿਸ ਅਧਿਕਾਰੀਆਂ ਨੇ ਕਿਸਾਨਾਂ ਨੂੰ ਆਊਟਰ ਰਿੰਗ ’ਤੇ ਰੈਲੀ ਨਾ ਕਰਨ ਦਾ ਸੁਝਾਅ ਦਿਤਾ। 

ਹੋਰ ਖਬਰਾਂ »

ਹਮਦਰਦ ਟੀ.ਵੀ.