ਟੋਰਾਂਟੋ, 19 ਜਨਵਰੀ,ਹ.ਬ. : ਕੈਨੇਡਾ ਆਉਣ ਵਾਲੇ ਕੌਮਾਂਤਰੀ ਵਿਦਿਆਰਥੀਆ ਨੂੰ ਮਹਿੰਗੇ ਭਾਅ ਹਵਾਈ ਟਿਕਟਾਂ ਖਰੀਦਣ ਲਈ ਮਜਬੂਰ ਨਹੀਂ ਹੋਣਾ ਪਵੇਗਾ। ਏਅਰ ਕੈਨੇਡਾ ਅਤੇ ਯੂਨੀਵਰਸਿਟੀ ਆਫ਼ ਵਿੰਡਸਰ ਦਰਮਿਆਨ ਹੋਏ ਸਮਝੌਤੇ ਤਹਿਤ ਵਿਦਿਆਰਥੀਆਂ ਨੂੰ ਕਿਫ਼ਾਇਤੀ ਦਰਾਂ ’ਤੇ ਹਵਾਈ ਸਫ਼ਰ ਦੀਆਂ ਟਿਕਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਕੈਨੇਡਾ ਦੇ ਹੋਰਨਾਂ ਵਿਦਿਅਕ ਅਦਾਰਿਆਂ ਵੱਲੋਂ ਵੀ ਇਸੇ ਕਿਸਮ ਦੇ ਸਮਝੌਤੇ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।  ਕੋਰੋਨਾ ਦੇ ਇਸ ਦੌਰ ਵਿਚ ਏਅਰਲਾਈਨਜ਼ ਦਾ ਕੰਮ ਘਟਣ ਕਾਰਨ ਹਵਾਈ ਕਿਰਾਇਆਂ ਵਿਚ ਵਾਧਾ ਕਰ ਦਿਤਾ ਗਿਆ ਪਰ ਕੌਮਾਂਤਰੀ ਵਿਦਿਆਰਥੀਆਂ ਨੂੰ ਵਾਜਬ ਦਰਾਂ ’ਤੇ ਟਿਕਟ ਮਿਲੇਗੀ।

ਹੋਰ ਖਬਰਾਂ »

ਹਮਦਰਦ ਟੀ.ਵੀ.