ਨਵੀਂ ਦਿੱਲੀ, 23 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਯੂਪੀ ਦੇ ਸੀਨੀਅਰ ਨੇਤਾ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੇ ਜੀਵਨ ’ਤੇ ਆਧਾਰਤ ਫਿਲਮ ‘ਮੈਂ ਮੁਲਾਇਮ ਸਿੰਘ ਯਾਦਵ’ ਨੂੰ 29 ਜਨਵਰੀ ਰਿਲੀਜ਼ ਹੋਣ ਜਾ ਰਹੀ ਹੈ। ਨਾਲ ਹੀ ਫਿਲਮ ਨੂੰ ਓਟੀਟੀ ਪਲੇਟਫਾਰਮ ’ਤੇ ਵੀ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਫਿਲਮ ਦੇ ਨਿਰਮਾਤਾ ਅਤੇ ਡਾਇਰੈਕਟਰ ਸਣੇ ਪੂਰੀ ਟੀਮ ਸ਼ੁੱਕਰਵਾਰ ਨੂੰ ਲਖਨਊ ਪੁੱਜੀ। ਇਸ ਦੌਰਾਨ ਫਿਲਮ ਨਿਰਮਾਤਾ ਮੀਨਾ ਸੇਠੀ ਨੇ ਦੱਸਿਆ ਕਿ ਇਹ ਫਿਲਮ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਦੱਸ ਦੇਈਏ ਕਿ ਯੂਪੀ ਵਿੱਚ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਅਜਿਹੇ ਵਿੱਚ ਫਿਲਮ ਨੂੰ ਰਿਲੀਜ਼ ਕਰਨ ਦੇ ਸਿਆਸੀ ਮਾਇਨੇ ਵੀ ਕੱਢੇ ਜਾ ਰਹੇ ਹਨ। 

 

ਹੋਰ ਖਬਰਾਂ »

ਹਮਦਰਦ ਟੀ.ਵੀ.