ਵਾਸ਼ਿੰਗਟਨ, 27 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਸੰਯੁਕਤ ਰਾਜ ਅਮਰੀਕਾ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਵਿੱਚੋਂ ਉਪਰ ਹੈ। ਇੱਥੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਢਾਈ ਕਰੋੜ ਤੋਂ ਟੱਪ ਚੁੱਕੀ ਹੈ। ਇਸ ਵਿਚਕਾਰ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਇਡਨ ਨੇ ਕੋਰੋਨਾ ਵੈਕਸੀਨ ਦੇ ਟੀਕਾਕਰਨ ਦੀ ਮੁਹਿੰਮ ਨੂੰ ਤੇਜ਼ ਕਰਨ ਜਾ ਰਹੇ ਹਨ। ਇਸ ਲਈ ਉਨ੍ਹਾਂ ਨੇ ਅੱਜ ਕੋਰੋਨਾ ਵੈਕਸੀਨ ਦੀਆਂ 20 ਕਰੋੜ (20 ਮਿਲੀਅਨ) ਖੁਰਾਕਾਂ ਹੋਰ ਖਰੀਦਣ ਦਾ ਐਲਾਨ ਕੀਤਾ ਹੈ। 
ਮੌਜੂਦਾ ਸਮੇਂ ਕੋਰੋਨਾ ਵੈਕਸੀਨ ਦੀ ਸਪਲਾਈ ਅਤੇ ਨਿਰਮਾਣ ਯੋਜਨਾਵਾਂ ਦੀ ਸਮੀਖਿਆ ਕਰਨ ਬਾਅਦ ਜੋਅ ਬਾਇਡਨ ਨੇ ਇਸ ਗੱਲ ਦਾ ਐਲਾਨ ਕੀਤਾ। ਬਾਇਡਨ ਪ੍ਰਸ਼ਾਸਨ ਨੇ ਸੂਬਿਆਂ ਅਤੇ ਆਦਿਵਾਸੀ ਖੇਤਰਾਂ ਵਿੱਚ ਟੀਕਾਕਰਨ ਵੰਡ ਨੂੰ 86 ਲੱਖ (8.6 ਮਿਲੀਅਨ) ਖੁਰਾਕਾਂ ਤੋਂ ਵਧਾ ਕੇ 1 ਕਰੋੜ (10 ਮਿਲੀਅਨ) ਖੁਰਾਕਾਂ ਤੱਕ ਕਰਨ ਦਾ ਫ਼ੈਸਲਾ ਲਿਆ ਹੈ। 
100 ਦਿਨਾਂ ਵਿੱਚ 10 ਕਰੋੜ ਖੁਰਾਕਾਂ ਦੇ ਆਪਣੇ ਮਹੱਤਵਪੂਰਨ ਟੀਚੇ ਨੂੰ ਦੁਹਰਾਉਂਦੇ ਹੋਏ ਬਾਇਡਨ ਨੇ ਕਿਹਾ ਕਿ ਸਾਡਾ ਅੰਤਮ ਟੀਕਾ ਕੋਰੋਨਾ ਵਾਇਰਸ ਨੂੰ ਹਰਾਉਣਾ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਫਾਈਜ਼ਰ ਅਤੇ ਮੌਡਰਨਾਂ ਵੈਕਸੀਨ ਦੀਆਂ 10-10 ਕਰੋੜ ਖੁਰਾਕਾਂ ਖਰੀਦਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ 20 ਕਰੋੜ ਖੁਰਾਕਾਂ ਨੂੰ ਪਹਿਲਾਂ ਵਾਲੀ ਸਰਕਾਰ ਵੱਲੋਂ ਸੁਰੱਖਿਆ ਕੀਤਾ ਜਾਣਾ ਚਾਹੀਦਾ ਸੀ, ਪਰ ਅਜਿਹਾ ਨਹੀਂ ਕੀਤਾ ਗਿਆ। 
ਬਾਇਡਨ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਨ੍ਹਾਂ ਗਰਮੀਆਂ ਵਿੱਚ 20 ਕਰੋੜ ਵਾਧੂ ਖੁਰਾਕਾਂ ਦੀ ਵੰਡ ਕਰ ਦਿੱਤੀ ਜਾਵੇਗੀ। ਦੱਸ ਦੇਈਏ ਕਿ ਅਮਰੀਕਾ ਵਿੱਚ 4 ਲੱਖ ਤੋਂ ਵੱਧ ਲੋਕ ਪਿਛਲੇ ਇੱਕ ਸਾਲ ਵਿੱਚ ਕੋਰੋਨਾ ਵਾਇਰਸ ਕਾਰਨ ਦਮ ਤੋੜ ਚੁੱਕੇ ਹਨ। ਇਸ ਤੋਂ ਪਹਿਲਾਂ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਸੀ ਕਿ ਦੇਸ਼ ਨਾਜ਼ੁਕ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਵਿੱਤੀ ਰਾਹਤ ਦੀ ਤੁਰੰਤ ਲੋੜ ਹੈ। ਉਨ੍ਹਾਂ ਦੀ ਰਾਹਤ ਯੋਜਨਾ ਵਿੱਚ ਕੌਮੀ ਟੀਕਾਕਰਨ ਪ੍ਰੋਗਰਾਮ, ਸਕੂਲਾਂ ਨੂੰ ਫਿਰ ਤੋਂ ਖੋਲਿ੍ਹਆ ਜਾਣਾ, ਲੋਕਾਂ ਨੂੰ 1400 ਡਾਲਰ ਦਾ ਸਿੱਧਾ ਭੁਗਤਾਨ ਅਤੇ ਸੂਬਾਈ ਤੇ ਸਥਾਨਕ ਸਰਕਾਰਾਂ ਨੂੰ ਵਿੱਤੀ ਰਾਹਤ ਦੇਣਾ ਸ਼ਾਮਲ ਹੈ। 

 

ਹੋਰ ਖਬਰਾਂ »

ਅਮਰੀਕਾ

ਹਮਦਰਦ ਟੀ.ਵੀ.